ਕਿਸੇ ਵੀ ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਕਿਵੇਂ ਸੁਰੱਖਿਤ ਰੱਖਣਾ ਹੈ ਇਸ ਦਾ ਹੋਇਆ ਅਭਿਆਸ | Punjab Mock Drill
Punjab Mock Drill: ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਜ਼ਿਲ੍ਹੇ ’ਚ ਜਿਵੇਂ ਹੀ 4 ਵਜੇ ਤਾਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਸੁਰੱਖਿਤ ਰੱਖਣ ਦੇ ਅਭਿਆਸ ਲਈ ਮੌਕ ਡਰਿੱਲ ਕੀਤੀ ਗਈ। ਇਸ ਸਬੰਧ ’ਚ ਵੱਖ-ਵੱਖ ਥਾਵਾਂ ’ਤੇ 4 ਵਜੇ ਇਕ ਸਾਇਰਨ ਵਜਾਇਆ ਗਿਆ। ਜਿਸ ਤੋਂ ਬਾਅਦ ਇਹ ਅਭਿਆਸ ਸ਼ੁਰੂ ਹੋਇਆ। ਇਸ ਅਭਿਆਸ ਅੱਧਾ ਘੰਟਾ ਚੱਲਿਆ ਤੇ ਸਾਢੇ 4 ਵਜੇ ਇੱਕ ਹੋਰ ਸ਼ਾਇਰਨ ਵੱਜਣ ਨਾਲ ਖਤਮ ਹੋਇਆ। ਇਸ ਦੌਰਾਨ ਅਭਿਆਸ ਕੀਤਾ ਗਿਆ।
ਇਹ ਖਬਰ ਵੀ ਪੜ੍ਹੋ : ICC Rankings: ਟੈਸਟ ਰੈਂਕਿੰਗ ’ਚ ਜਡੇਜ਼ਾ ਦਾ ਦਬਦਬਾ ਜਾਰੀ, ਬੰਗਲਾਦੇਸ਼ ਦੇ ਇਹ ਆਲਰਾਊਂਡਰ ਖਿਡਾਰੀ ਨੂੰ ਵੀ ਹੋਇਆ ਫਾਇਦਾ
ਕਿ ਜੇਕਰ ਹਵਾਈ ਹਮਲਾ ਹੋ ਜਾਵੇ ਤਾਂ ਜੇਕਰ ਤੁਸੀਂ ਖੁੱਲੇ ’ਚ ਹੋ ਤਾਂ ਜਲਦੀ ਤੋਂ ਜਲਦੀ ਕਿਸੇ ਇਮਾਰਤ ਦੇ ਅੰਦਰ ਪਹੁੰਚੋ। ਜੇਕਰ ਬਹੁ ਮੰਜਲਾ ਇਮਾਰਤ ’ਚ ਹੋ ਤੇ ਹੇਠਲੇ ਤਲ ’ਤੇ ਆ ਜਾਓ। ਹਰ ਤਰ੍ਹਾਂ ਦੀਆਂ ਲਾਈਟਾਂ ਬੰਦ ਕਰ ਦਿਓ ਤੇ ਕੋਈ ਵੀ ਰੌਸ਼ਨੀ ਨਾ ਕਰੋ। ਜੇਕਰ ਤੁਹਾਡੇ ਨੇੜੇ ਇਮਾਰਤ ਨਹੀਂ ਹੈ ਤਾਂ ਕਿਸੇ ਦਰਖਤ ਹੇਠਾਂ ਓਟ ਲਵੋ। ਜੇਕਰ ਤੁਸੀਂ ਵਾਹਨ ਚਲਾ ਰਹੇ ਹੋ ਤਾਂ ਵਾਹਣ ਛੱਡ ਕੇ ਥੱਲੇ ਆ ਜਾਓ। ਜੇਕਰ ਤੁਹਾਡੇ ਕੋਲ ਓਟ ਲੈਣ ਲਈ ਕੋਈ ਥਾਂ ਨਹੀਂ ਹੈ ਤਾਂ ਧਰਤੀ ਤੇ ਛਾਤੀ ਦੇ ਭਾਰ ਲੇਟ ਜਾਓ ਤੇ ਆਪਣੀਆਂ ਉਂਗਲਾਂ ਨਾਲ ਕੰਨ ਬੰਦ ਕਰ ਲਓ। ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦਾ ਰੌਸ਼ਨੀ ਨਾ ਕਰੋ। Punjab Mock Drill
ਇਹਨਾਂ ਸਾਰੇ ਅਭਿਆਸਾਂ ਨੂੰ ਵੱਖ ਵੱਖ ਥਾਵਾਂ ’ਤੇ ਹੋਈਆਂ ਇਨ੍ਹਾਂ ਰਿਹਰਸਲਾਂ ਦੌਰਾਨ ਦੁਹਰਾਇਆ ਗਿਆ। ਇਸ ਤੋਂ ਬਿਨਾਂ ਇਮਾਰਤ ਦੇ ਅੰਦਰ ਕਮਰੇ ਦੇ ਕੋਨੇ ’ਚ ਸ਼ਰਨ ਲਵੋ ਜਾਂ ਕੋਈ ਕੱਪ ਬੋਰਡ ਜਾਂ ਭਾਰੀ ਚੀਜ਼ ਹੈ ਤਾਂ ਉਸਦੇ ਹੇਠਾਂ ਵੀ ਸ਼ਰਨ ਲਈ ਜਾ ਸਕਦੀ ਹੈ ਖਿੜਕੀਆਂ ’ਚ ਖੜੇ ਨਾ ਹੋਵੋ। ਗੈਸ ਪਾਣੀ ਤੇ ਬਿਜਲੀ ਦੀਆਂ ਸਵਿੱਚਾਂ ਬੰਦ ਕਰ ਦਿਓ। ਇਸ ਮੌਕੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਮਨਦੀਪ ਕੌਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਖਤਰੇ ਮੌਕੇ ਇਹਨਾਂ ਹਦਾਇਤਾਂ ਦਾ ਪਾਲਣ ਕੀਤਾ। Punjab Mock Drill
ਬਲੈਕ ਆਊਟ ਸਮੇਂ ਹਦਾਇਤਾਂ ਦਾ ਕਰੋ ਸਖ਼ਤੀ ਨਾਲ ਪਾਲਣਾ | Punjab Mock Drill
7 ਮਈ ਰਾਤ 10 ਵਜੇ ਤੋਂ 10:30 ਵਜੇ ਤੱਕ ਬਲੈਕ ਆਊਟ ਦੀ ਰਿਹਾਸਲ ਹੋਵੇਗੀ, ਇਸ ਦੌਰਾਨ ਹਰ ਤਰ੍ਹਾਂ ਦੀਆਂ ਲਾਈਟਾਂ ਬੰਦ ਰੱਖੀਆਂ ਜਾਣ ਤੇ ਘਰ ’ਚ ਇਨਵਰਟਰ ਜਨਰੇਟਰ ਜਾਂ ਕਿਸੇ ਵੀ ਹੋਰ ਤਰ੍ਹਾਂ ਦੀ ਲਾਈਟ ਨਾ ਜਗਾਈ ਜਾਵੇ। ਸੜਕਾਂ ਤੇ ਵਾਹਣ ਨਾ ਚਲਾਏ ਜਾਣ ਤੇ ਜੇਕਰ ਕਿਤੇ ਵਾਹਨ ਚੱਲ ਰਿਹਾ ਹੈ ਤਾਂ ਉਸ ਨੂੰ ਰੋਕ ਕੇ ਬੱਤੀ ਬੰਦ ਕਰਕੇ ਸੜਕ ਕਿਨਾਰੇ ਰੋਕ ਲਓ। ਬਲੈਕ ਆਊਟ ਸਮੇਂ ਖੁੱਲੇ ’ਚ ਨਾ ਆਓ ਤੇ ਇਮਾਰਤ ਦੇ ਅੰਦਰ ਸੁਰੱਖਿਤ ਥਾਂ ਤੇ ਰਹੋ।
ਫਾਜ਼ਿਲਕਾ ਜ਼ਿਲ੍ਹੇ ਵਿਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਰਹਿਣਗੇ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ’ਚ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਇਸ ਸਬੰਧ ’ਚ ਜ਼ਿਲ੍ਹਾ ਸਿੱਖਿਆ ਦਫ਼ਤਰ ਨੂੰ ਜਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।