ਮੋਦੀ ਨੇ ਕਿਸਾਨਾਂ ਨੂੰ ਸਲਾਹਿਆ, ਕਾਂਗਰਸ ਨੂੰ ਭੰਡਿਆ

Modi, Applauded, Farmers, Congress, Nindya

ਕਿਹਾ, 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਕੀਤੀ ਜਾਵੇਗੀ ਪੂਰੀ ਕੋਸ਼ਿਸ਼ | PM Modi

ਮਲੋਟ, (ਸੱਚ ਕਹੂੰ ਨਿਊਜ਼)। ਸਥਾਨਕ ਅਨਾਜ ਮੰਡੀ ਵਿਖੇ ਅੱਜ ਅਕਾਲੀ ਭਾਜਪਾ ਵੱਲੋਂ ਕਰਵਾਈ ਧੰਨਵਾਦ ਰੈਲੀ ‘ਚ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਸ਼ਨ 2019 ਦਾ ਬਿਗੁਲ ਵਜਾ ਦਿੱਤਾ ਹੈ। ਅਕਾਲੀ ਭਾਜਪਾ ਵੱਲੋਂ ਕੀਤੀ ਗਈ ਇਸ ਰੈਲੀ ਵਿੱਚ ਪੰਜਾਬ ਹੀ ਨਹੀਂ ਸਗੋਂ ਰਾਜਸਥਾਨ ਤੇ ਹਰਿਆਣਾ ਦੇ ਕਿਸਾਨ ਵੀ ਪੁੱਜੇ। ਇਸ ਮੌਕੇ ਨਰਿੰਦਰ ਮੋਦੀ ਨੇ ਪੰਜਾਬੀਆਂ ਦੀ ਤਾਰੀਫ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਸਰਹੱਦ ਦੀ ਸੁਰੱਖਿਆ ਵੀ ਕੀਤੀ ਤੇ ਦੇਸ਼ ਲਈ ਅੰਨ ਵੀ ਪੈਦਾ ਕੀਤਾ। (PM Modi)

ਉਨ੍ਹਾਂ ਕਿਹਾ ਕਿ ਦੁਨੀਆ ਦੇ ਹਰ ਖਿੱਤੇ ਵਿੱਚ ਪੰਜਾਬੀਆਂ ਨੇ ਆਪਣਾ ਲੋਹਾ ਮਨਵਾਇਆ ਹੈ। ਉਹਨਾ ਕਿਹਾ ਕਿ ਪੰਜਾਬੀ ਕਦੇ ਵੀ ਮਿਹਨਤ ਕਰਨ ਤੋਂ ਪਿੱਛੇ ਨਹੀਂ ਹਟਦੇ। ਕਾਂਗਰਸ ਸਰਕਾਰ ਦੀ ਭੰਡੀ ਕਰਦਿਆਂ ਉਹਨਾ ਕਿਹਾ ਕਿ ਕਾਂਗਰਸ ਸਰਕਾਰ ਨੇ ਕਦੇ ਵੀ ਪੰਜਾਬ ਦੇ ਕਿਸਾਨਾਂ ਦਾ ਸਮਰਥਨ ਨਹੀਂ ਕੀਤਾ। ਇਸ ਮੌਕੇ ਉਹਨਾਂ ਐਮਐਸਪੀ ‘ਚ ਕੀਤੇ ਗਏ ਵਾਧੇ ਨਾਲ ਕਿਸਾਨਾਂ ਨੂੰ ਹੋਣ ਵਾਲੇ ਫਾਇਦੇ ਸਬੰਧੀ ਦਸਦਿਆਂ ਕਿਹਾ ਕਿ ਇਸ ਨਾਲ ਹਰ ਸੂਬੇ ਦੇ ਕਿਸਾਨ ਤਾਂ ਖੁਸ਼ੀ ‘ਚ ਖੀਵੇ ਹਨ ਪਰ ਕਾਂਗਰਸ ਸਰਕਾਰ ਦੀ ਨੀਂਦ ਹਰਾਮ ਹੋ ਗਈ ਹੈ। (PM Modi)

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਾਡੀ ਸਰਕਾਰ ‘ਤੇ ਪੂਰਾ ਭਰੋਸਾ ਹੈ, ਜਿਸ ਕਰਕੇ ਹੁਣ ਕਾਂਗਰਸ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਨਹੀਂ ਕਰ ਸਕੇਗੀ। ਇਸ ਮੌਕੇ ਨਰਿੰਦਰ ਮੋਦੀ ਨੇ ਕਿਹਾ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਰੈਲੀ ਕੋਈ ਸਿਆਸੀ ਰੈਲੀ ਨਹੀਂ ਸਗੋਂ ਫ਼ਸਲਾਂ ਵਿੱਚ ਵਾਧੇ ਦੇ ਭਾਅ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨ ਲਈ ਹੈ। ਇਸ ਦੌਰਾਨ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਲੰਗਰ ਤੋਂ ਜੀਐਸਟੀ ਮੁਆਫ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਫਸਲਾਂ ਦੇ ਭਾਅ ‘ਚ ਕੀਤੇ ਵਾਧੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। (PM Modi)

LEAVE A REPLY

Please enter your comment!
Please enter your name here