ਸਾਡੇ ਨਾਲ ਸ਼ਾਮਲ

Follow us

13.1 C
Chandigarh
Monday, February 9, 2026
More
    Home Breaking News ਮੋਦੀ ਨੇ ਕੀਤਾ ...

    ਮੋਦੀ ਨੇ ਕੀਤਾ ਦਾਅਵਾ, ਐਮਐਸਪੀ ਜਾਰੀ ਰਹੇਗੀ

    Covid-19

    ਮੋਦੀ ਨੇ ਕੀਤਾ ਦਾਅਵਾ, ਐਮਐਸਪੀ ਜਾਰੀ ਰਹੇਗੀ

    ਨਵੀਂ ਦਿੱਲੀ। ਖੇਤੀ ਨਾਲ ਸੰਬੰਧਤ ਦੋ ਬਿੱਲ ਅੱਜ ਰਾਜ ਸਭਾ ਵਿਚ ਪਾਸ ਹੋ ਗਏ ਹਨ। ਕਿਸਾਨੀ ਉਪਜ ਵਪਾਰ ਅਤੇ ਵਣਜ ਬਿੱਲऴ2020 ਅਤੇ ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ ਬਿੱਲ 2020 ਇਹ ਦੋ ਬਿੱਲ ਆਵਾਜ਼ ਮਤ ਨਾਲ ਪਾਸ ਕੀਤੇ ਗਏ ਹਨ। ਇਹ ਦੋਵੇਂ ਬਿੱਲ ਲੋਕ ਸਭਾ ‘ਚ ਪਹਿਲਾਂ ਹੀ ਪਾਸ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਭਾਰਤ ਦੇ ਖੇਤੀਬਾੜੀ ਇਤਿਹਾਸ ‘ਚ ਇਕ ਵੱਡਾ ਦਿਨ ਕਰਾਰ ਦਿੱਤਾ ਹੈ।

    ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦੇ ਖੇਤੀਬਾੜੀ ਇਤਿਹਾਸ ਵਿਚ ਅੱਜ ਇਕ ਵੱਡਾ ਦਿਨ ਹੈ। ਸੰਸਦ ਵਿਚ ਅਹਿਮ ਬਿੱਲਾਂ ਦੇ ਪਾਸ ਹੋਣ ‘ਤੇ ਮੈਂ ਆਪਣੇ ਮਿਹਨਤੀ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ। ਇਹ ਨਾ ਸਿਰਫ ਖੇਤੀ ਖੇਤਰ ਵਿਚ ਮੁਕੰਮਲ ਬਦਲਾਅ ਲਿਆਉਣਗੇ, ਸਗੋਂ ਇਸ ਨਾਲ ਕਰੋੜਾਂ ਕਿਸਾਨ ਮਜ਼ਬੂਤ ਹੋਣਗੇ। ਮੋਦੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੇ ਮੁੱਦੇ ‘ਤੇ ਆਪਣੀ ਗੱਲ ਦੋਹਰਾਉਂਦੇ ਹੋਏ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਅਤੇ ਇਕ ਵਾਰ ਫਿਰ ਕਹਿੰਦਾ ਹਾਂ:  ਐੱਮ. ਐੱਸ. ਪੀ. ਦੀ ਵਿਵਸਥਾ ਜਾਰੀ ਰਹੇਗੀ।

    Education Policy

    ਸਰਕਾਰੀ ਖਰੀਦ ਜਾਰੀ ਰਹੇਗੀ। ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਲਈ ਹਰ ਸੰਭਵ ਯਤਨ ਕਰਾਂਗੇ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜ਼ਿੰਦਗੀ ਯਕੀਨੀ ਕਰਾਂਗੇ। ਸਾਡੇ ਖੇਤੀਬਾੜੀ ਖੇਤਰ ਨੂੰ ਨਵੀਨਤਮ ਤਕਨੀਕ ਦੀ ਤਤਕਾਲ ਲੋੜ ਹੈ, ਕਿਉਂਕਿ ਇਸ ਨਾਲ ਮਿਹਨਤੀ ਕਿਸਾਨਾਂ ਨੂੰ ਮਦਦ ਮਿਲੇਗੀ। ਹੁਣ ਇਨ੍ਹਾਂ ਬਿਲਾਂ ਦੇ ਪਾਸ ਹੋਣ ਦੇ ਨਾਲ ਸਾਡੇ ਕਿਸਾਨਾਂ ਦੀ ਪਹੁੰਚ ਭਵਿੱਖ ਦੀ ਤਕਨਾਲੋਜੀ ਤੱਕ ਅਸਾਨ ਹੋਵੇਗੀ। ਇਸ ਨਾਲ ਨਾ ਸਿਰਫ ਉਪਜ ਵਧੇਗੀ, ਬਲਕਿ ਬਿਹਤਰ ਨਤੀਜੇ ਸਾਹਮਣੇ ਆਉਣਗੇ। ਇਹ ਇਕ ਸੁਆਗਤਯੋਗ ਕਦਮ ਹੈ। ਸੰਸਦ ਵਿਚ ਪਾਸ ਹੋਏ ਬਿਲਾਂ ਨਾਲ ਕਿਸਾਨਾਂ ਨੂੰ ਇਨ੍ਹਾਂ ਸਭ ਤੋਂ ਆਜ਼ਾਦੀ ਮਿਲੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਯਤਨਾਂ ਨੂੰ ਬਲ ਮਿਲੇਗਾ ਤੇ ਉਨ੍ਹਾਂ ਦੀ ਖੁਸ਼ਹਾਲੀ ਯਕੀਨੀ ਹੋਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.