ਮੋਦੀ ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਦਿੱਤੀ ਵਧਾਈ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਧਰਮ ਦੇ ਪ੍ਰਸਿੱਧ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਟਵਿੱਟਰ ਸੰਦੇਸ਼ ਵਿੱਚ ਕਿਹਾ, ‘ਸ਼੍ਰੀ ਗੁਰੂ ਰਾਮਦਾਸ ਜੀ ਨੇ ਹਰ ਤਰਾਂ ਦੀ ਅਸਮਾਨਤਾ ਅਤੇ ਵਿਤਕਰੇ ਨੂੰ ਖਤਮ ਕਰਦਿਆਂ ਦੂਜਿਆਂ ਦੀ ਸੇਵਾ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ।
ਸਹਿਣਸ਼ੀਲ ਅਤੇ ਸਦਭਾਵਨਾ ਭਰੇ ਸਮਾਜ ਦੀ ਸਥਾਪਨਾ ਲਈ ਉਸਦੇ ਯਤਨ ਸਾਨੂੰ ਪ੍ਰੇਰਿਤ ਕਰਦੇ ਹਨ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ”। ਗੁਰੂ ਰਾਮਦਾਸ ਸਿੱਖ ਧਰਮ ਦੇ ਦਸ ਗੁਰੂਆਂ ਵਿਚੋਂ ਚੌਥੇ ਸਨ। ਉਹ ਪੰਜਾਬ ਦੇ ਧਰਮਨਗਰੀ, ਅੰਮ੍ਰਿਤਸਰ ਦੇ ਸੰਸਥਾਪਕ ਵਜੋਂ ਵੀ ਜਾਣੇ ਜਾਂਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.