ਕਸ਼ਮੀਰ ਮੁੱਦੇ ‘ਤੇ ਮੋਦੀ ਨੇ ਟਰੰਪ ਨਾਲ ਵਿਚੋਲਗੀ ਦੀ ਗੱਲ ਨਹੀਂ ਕੀਤੀ: ਸਰਕਾਰ
ਨਵੀਂ ਦਿੱਲੀ, ਏਜੰਸੀ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ਮਸਲੇ ‘ਤੇ ਵਿਚੋਲਗੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਥਿਤ ਬੇਨਤੀ ਸਬੰਧੀ ਬਿਆਨ ‘ਤੇ ਲੋਕਸਭਾ ‘ਚ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਤੇ ਬਹਿਗਰਮਨ ਦਰਮਿਆਨ ਸਰਕਾਰ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਸ੍ਰੀ ਮੋਦੀ ਨੇ ਰਾਸ਼ਟਰਪਤੀ ਟਰੰਪ ਨਾਲ ਇਸ ਤਰ੍ਹਾਂ ਦੀ ਕੋਈ ਬੇਨਤੀ ਨਹੀਂ ਕੀਤੀ। ਜ਼ੀਰੋਕਾਲ ‘ ਕਾਂਗਰਸ ਦੇ ਮਨੀਸ਼ ਤਿਵਾਰੀ ਨੇ ਇਹ ਮਾਮਲਾ ਉਠਾਉਂਦਿਆਂ ਕਿਹਾ ਕਿ ਟਰੰਪ ਨੇ ਜੋ ਬਿਆਨ ਦਿੱਤਾ ਹੈ ਉਸ ‘ਚ ਜੇ ਸੱਚਾਈ ਹੈ ਤਾਂ ਇਹ ਦੇਸ਼ ਦੀ ਏਕਤਾ ਤੇ ਅਖੰਡਤਾ ‘ਤੇ ਡੂੰਘਾ ਆਘਾਤ ਹੈ। ਵਿਰੋਧੀ ਧਿਰ ਆਗੂਆਂ ਨੇ ਵੀ ਉਸਦੀ ਗੱਲ ਦਾ ਸਮਰਥਨ ਕੀਤਾ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਹੰਗਾਮੇ ਦਰਮਿਆਨ ਇਸ ਮੁੱਦੇ ‘ਤੇ ਵਿਚਾਰ ਦੇਣ ਲਈ ਖੜੇ ਹੋਏ ਤਾਂ ਵਿਰੋਧੀ ਧਿਰ ਆਗੂਆਂ ਨੇ ਕਿਹਾ ਇਸ ਮੁੱਦੇ ‘ਤੇ ਪ੍ਰਧਾਨਮੰਤਰੀ ਨੂੰ ਸਦਨ ‘ਚ ਆ ਕੇ ਬਿਆਨ ਦੇਣਾ ਚਾਹੀਦਾ।
ਸ਼ੋਰ-ਸ਼ਰਾਬੇ ਦਰਮਿਆਨ ਵਿਦੇਸ਼ ਮੰਤਰੀ ਬਿਟਾਨ ਦੇਣ ਲੱਗੇ ਤਾਂ ਕਾਂਗਰਸ, ਤ੍ਰਣਮੂਲ ਕਾਂਗਰਸ, ਦ੍ਰਮੁਕ, ਬਹੁਜਨ ਸਮਾਜ ਪਾਰਟੀ, ਸਮਾਜਵਾਦੀ ਪਾਰਟੀ, ਵਾਮ ਪਾਰਟੀਆਂ ਸਮੇਤ ਸਾਰੇ ਵਿਰੋਧੀ ਧਿਰ ਪਾਰਟੀਆਂ ਨੇ ਸਦਨ ਤੋਂ ਬਾਹਰ ਹੋ ਗਈਆਂ। ਵਿਦੇਸ਼ ਮੰਤਰੀ ਨੇ ਕਿਹਾ ਕਿ ਸੋਮਵਾਰ ਸ਼ਾਮ ਨੂੰ ਵਿਦੇਸ਼ ਮੰਤਰਾਲਾ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਉਸ ਬਿਆਨ ਦਾ ਪਤਾ ਚੱਲਿਆ ਜਿਸ ‘ਚ ਉਨ੍ਹਾ ਨੇ ਕਿਹਾ ਸੀ ਕਿ ਜੇ ਭਾਰਤ ਤੇ ਪਾਕਿਸਤਾਨ ਬੇਨਤੀ ਕਰੇ ਤਾਂ ਅਮਰੀਕਾ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਕਰਨ ਨੂੰ ਤਿਆਰ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਨੇ ਕਦੇ ਵੀ ਤੇ ਕਿਤੇ ਵੀ ਇਸ ਤਰ੍ਹਾਂ ਦੀ ਬੇਨਤੀ ਨਹੀਂ ਕੀਤੀ ਹੈ। ਭਾਰਤ ਦਾ ਹਮੇਸ਼ਾ ਤੋਂ ਇਹੀ ਰੁੱਖ ਰਿਹਾ ਹੈ ਕਿ ਪਾਕਿਸਤਾਨ ਨਾਲ ਸਬੰਧਿਤ ਸਾਰੇ ਮੁੱਦਿਆਂ ਦਾ ਸਮਾਧਾਨ ਦੁਵੱਲੇ ਪੱਧਰ ‘ਤੇ ਹੀ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨਾਲ ਕੋਈ ਵੀ ਗੱਲਬਾਤ ਤਾਂ ਹੀ ਹੋ ਸਕਦੀ ਹੈ, ਦਜੋਂ ਉਹ ਸਰਹੱਦੀ ਅੱਤਵਾਦ ਖਤਮ ਕਰ ਦੇਣ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਸਾਰੇ ਮੁੱਦਿਆਂ ਦੇ ਦੁਵੱਲੇ ਪੱਧਰ ‘ਤੇ ਸਮਾਧਾਨ ਦਾ ਆਧਾਰ ਸ਼ਿਮਲਾ ਸਮਝੌਤੇ ਤੇ ਲਾਹੌਰ ਘੋਸ਼ਣਾ ਪੱਤਰ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਜਸਭਾ ‘ਚ ਵੀ ਇਸ ਮੁੱਦੇ ‘ਤੇ ਬਿਆਨ ਦਿੱਤਾ ਸੀ। ਪ੍ਰਧਾਨ ਓਮ ਬਿਰਲਾ ਨੇ ਜ਼ੀਰੋਕਾਲ ‘ਚ ਵਿਰੋਧੀ ਧਿਰ ਨੂੰ ਇਹ ਮੁੱਦਾ ਉਠਾਉਣ ਦੀ ਆਗਿਆ ਦਿੱਤੀ ਤਾਂ ਤਿਵਾਰੀ ਨੇ ਕਿਹਾ ਕਿ ਟਰੰਪ ਦੇ ਬਿਆਨ ਅਨੁਸਾਰ ਮੋਦੀ ਨੇ ਦੋ ਹਫਤੇ ਪਹਿਲਾਂ ਉਸ ਤੋਂ ਓਸਾਕਾ ‘ਚ ਜੀ-20 ਸੰਮੇਲਨ ਦੌਰਾਨ ਕਿਹਾ ਕਿ ਕਸ਼ਮੀਰ ‘ਚ ਹਰ ਜਗ੍ਹਾ ਬੰਬ ਧਮਾਕੇ ਹੁੰਦੇ ਹਨ ਤੇ ਉਹ ਇਸ ਮਸਲੇ ‘ਤੇ ਵਿਚੋਲਗੀ ਕਰੇ। ਉਨਾ ਨੇ ਕਿਹਾ ਕਿ ਜੇ ਅਮਰੀਕੀ ਰਾਸ਼ਟਰਪਤੀ ਗਲਤ ਬਿਆਨ ਕਰ ਰਹੇ ਹਨ ਤਾਂ ਪ੍ਰਧਾਨ ਮੰਤਰੀ ਨੂੰ ਸਦਨ ‘ਚ ਆ ਕੇ ਦੱਸਣਾ ਚਾਹੀਦਾ ਕਿ ਉਨ੍ਹਾਂ ਨੇ ਟਰੰਪ ਨਾਲ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਕੀਤੀ ਹੈ। ਉਨ੍ਹਾਂ ਨੂੰ ਦੇਸ਼ ਦੇ ਲੋਕਾਂ ਸਾਹਮਣੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।