ਕਿਹਾ, 2024 ’ਚ ਕਾਂਗਰਸ ਸਰਕਾਰ ਬਣੀ ਤਾਂ ਕਰਾਂਗੇ ਕਿਸਾਨਾਂ ਤੇ ਮਜਦੂਰਾਂ ਦੀ ਸਹਾਇਤਾ
(ਨਰਿੰਦਰ ਸਿੰਘ ਮਣਕੂ) ਲੁਧਿਆਣਾ। ਪੰਜਾਬ ਕਾਂਗਰਸ ਲਈ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਵੀ ਉਨ੍ਹਾਂ ਨੂੰ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ’ਤੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ, ਪਰ ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਇਹ ਕਿਸਾਨਾਂ ਨਾਲ ਧੋਖਾ ਹੈ। ਕਿਸਾਨਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। Punjab News
ਕਿਸਾਨਾਂ ਦੇ ਅੰਦੋਲਨ ’ਚ ਨਾਲ ਖੜ੍ਹੇ ਆਵਾਂਗੇ ਨਜ਼ਰ (Punjab News)
ਮੁਜ਼ਾਹਰੇ ਖਤਮ ਕਰਨ ਲਈ ਕਾਨੂੰਨ ਮੁਅੱਤਲ ਕੀਤੇ ਗਏ ਪਰ ਉਹਨਾਂ ਨੂੰ ਰੱਦ ਕਰਨ ਦਾ ਨੋਟੀਫਿਕੇਸ਼ਨ ਅਜੇ ਤੱਕ ਨਹੀਂ ਆਇਆ। ਇਸ ਤੋਂ ਸਿੱਧ ਹੁੰਦਾ ਹੈ ਕਿ ਇਹ ਮੋਦੀ ਸਰਕਾਰ ਦੀ ਚਾਲ ਹੈ। ਲੁਧਿਆਣਾ ਦੇ ਸਮਰਾਲਾ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਜੇਕਰ ਉਨ੍ਹਾਂ (ਕੇਂਦਰ ਸਰਕਾਰ) ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ 2024 ’ਚ ਸਾਡੀ ਸਰਕਾਰ ਬਣੇਗੀ ਅਤੇ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਹਟਾ ਦੇਵਾਂਗੇ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੈਂ ਪੰਜਾਬ ਦੇ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ 3 ਕਾਲੇ ਖੇਤੀ ਕਾਨੂੰਨਾਂ ਖਿਲਾਫ ਲੜਾਈ ਸ਼ੁਰੂ ਕੀਤੀ ਤੇ ਅਜੇ ਵੀ ਜਾਰੀ ਹੈ। ਕਿਸਾਨਾਂ ਨੂੰ ਇਕ ਤਰ੍ਹਾਂ ਨਾਲ ਤਬਾਹ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਦੇਸ਼ ਦੀ ਖੇਤੀ ਨੂੰ ਕੁਝ ਕਾਰਪੋਰੇਟਾਂ ਦੇ ਹਵਾਲੇ ਕਰਨ ਦੀ ਯੋਜਨਾ ਤਿਆਰ ਸੀ ਪਰ ਤੁਹਾਡੇ ਅੰਦੋਲਨ ਨੇ ਕਿਸਾਨਾਂ ਦੀ ਮੱਦਦ ਕੀਤੀ ਹੈ।
ਅਸੀਂ ਅਜਿਹਾ ਰਾਜ ਚਾਹੁੰਦੇ ਹਾਂ ਜਿੱਥੇ ਸੰਵਿਧਾਨ ਅਤੇ ਲੋਕਤੰਤਰ ਦਾ ਰਾਜ ਹੋਵੇ: ਮੱਲਿਕਾਰਜੁਨ
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹਰ ਕਿਸਾਨ ’ਤੇ 25,000 ਰੁਪਏ ਪ੍ਰਤੀ ਹੈਕਟੇਅਰ ਟੈਕਸ ਲਗਾਇਆ ਗਿਆ। ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਨੂੰ ’ਪ੍ਰਾਈਵੇਟ ਬੀਮਾ ਕੰਪਨੀ ਦੀ ਲਾਭ ਯੋਜਨਾ’ ਬਣਾਇਆ ਗਿਆ। 2016 ਤੋਂ 2022 ਦਰਮਿਆਨ ਬੀਮਾ ਕੰਪਨੀਆਂ ਨੇ 40,000 ਕਰੋੜ ਰੁਪਏ ਕਮਾਏ। ਮੱਲਿਕਾਰਜੁਨ ਨੇ ਕਿਹਾ ਕਿ ਅਸੀਂ ਅਜਿਹਾ ਰਾਜ ਚਾਹੁੰਦੇ ਹਾਂ ਜਿੱਥੇ ਸੰਵਿਧਾਨ ਅਤੇ ਲੋਕਤੰਤਰ ਦਾ ਰਾਜ ਹੋਵੇ। Punjab News
ਇਹ ਵੀ ਪੜ੍ਹੋ: ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੀ ਰਹੀ ਹੈ ਸਰਕਾਰ ਵੇਖੋ ਨਵੀਂ ਅਪਡੇਟ
ਮੋਦੀ ਜੀ ਅਮੀਰਾਂ ਲਈ ਹੀ ਕੰਮ ਕਰਦੇ ਹਨ। ਇਸੇ ਕਰਕੇ ਗਰੀਬ ਹੋਰ ਗਰੀਬ ਅਤੇ ਅਮੀਰ ਹੋਰ ਅਮੀਰ ਹੋ ਰਿਹਾ ਹੈ। 30 ਲੱਖ ਸਰਕਾਰੀ ਅਸਾਮੀਆਂ ਖਾਲੀ ਪਈਆਂ ਹਨ। ਇਨ੍ਹਾਂ ਵਿੱਚੋਂ 15 ਲੱਖ ਅਸਾਮੀਆਂ ਦਲਿਤਾਂ, ਆਦਿਵਾਸੀਆਂ ਅਤੇ ਹੋਰ ਪਛੜੇ ਵਰਗ ਦੇ ਲੋਕਾਂ ਨੂੰ ਮਿਲਣੀਆਂ ਸਨ, ਇਸੇ ਲਈ ਉਹ ਇਹ ਭਰਤੀਆਂ ਨਹੀਂ ਕਰ ਰਹੇ। ਇਸ ਲਈ ਅਜਿਹੀ ਸਰਕਾਰ ਨੂੰ ਉਖਾੜ ਸੁੱਟਣਾ ਚਾਹੀਦਾ ਹੈ ਅਤੇ ਡਾ. ਮਨਮੋਹਨ ਸਿੰਘ ਵਰਗੀ ਸਰਕਾਰ ਵਾਪਸ ਆਉਣੀ ਚਾਹੀਦੀ ਹੈ।
ਕਾਂਗਰਸ ਦੀ ਸਮਰਾਲਾ ਰੈਲੀ ਤੋਂ ਸਿੱਧੂ ਨੇ ਬਣਾਈ ਦੂਰੀ
(ਰਘਬੀਰ ਸਿੰਘ) ਲੁਧਿਆਣਾ। ਕਾਂਗਰਸ ਨੇ ਐਤਵਾਰ ਨੂੰ ਪੰਜਾਬ ਦੇ ਸਮਰਾਲਾ ਵਿੱਚ ਪਾਰਟੀ ਵਰਕਰਾਂ ਦੀ ਪਹਿਲੀ ਰੈਲੀ ਕੀਤੀ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਨ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਰੈਲੀ ਵਿੱਚ ਸ਼ਾਮਲ ਨਹੀਂ ਹੋਏ। ਸਿੱਧੂ ਦਾ ਰੈਲੀ ਵਿੱਚ ਨਾ ਆਉਣਾ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਅਟਕਲਾਂ ਦਾ ਦੌਰ ਚੱਲ ਰਿਹਾ ਹੈ। ਹਾਲਾਂਕਿ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਮਲਿਕਾਰਜੁਨ ਖੜਗੇ ਦਾ ਸਵਾਗਤ ਕੀਤਾ ਹੈ।
ਰੈਲੀ ਵਾਲੀ ਥਾਂ ’ਤੇ ਲਗਾਏ ਗਏ ਪੋਸਟਰਾਂ ’ਤੇ ਵੀ ਸਿੱਧੂ ਦੀ ਤਸਵੀਰ ਨਜ਼ਰ ਨਹੀਂ ਆਈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਕਈ ਨੇਤਾਵਾਂ ਵਿਚਾਲੇ ਲੰਬੇ ਸਮੇਂ ਤੋਂ ਤਕਰਾਰ ਚੱਲ ਰਿਹਾ ਹੈ। ਪਾਰਟੀ ਦੇ ਕਈ ਆਗੂਆਂ ਨੇ ਵੀ ਹਾਈਕਮਾਂਡ ਕੋਲ ਸਿੱਧੂ ਦੀ ਸ਼ਿਕਾਇਤ ਕੀਤੀ ਹੈ। ਕਈ ਨੇਤਾਵਾਂ ਨੇ ਤਾਂ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ ਹੈ। ਹੁਣ ਪੰਜਾਬ ਵਿੱਚ ਵੀ ਸਿੱਧੂ ਨੂੰ ਲੈ ਕੇ ਅਟਕਲਾਂ ਦਾ ਦੌਰ ਸ਼ੁਰੂ ਹੋ ਗਿਆ ਹੈ। Punjab News
ਰੈਲੀ ਨੂੰ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਈ ਵਾਰ ਪਾਰਟੀ ਦੇ ਹੋਰ ਆਗੂਆਂ ਦਾ ਜ਼ਿਕਰ ਕੀਤਾ। ਪਰ ਉਨ੍ਹਾਂ ਨੇ ਇੱਕ ਵਾਰ ਵੀ ਸਿੱਧੂ ਦਾ ਨਾਂਅ ਨਹੀਂ ਲਿਆ। ਮਲਿਕਾਰਜੁਨ ਖੜਗੇ ਨੂੰ ਸੌਂਪੀ ਗਈ ਆਗੂਆਂ ਦੇ ਨਾਵਾਂ ਦੀ ਸੂਚੀ ਵਿੱਚ ਵੀ ਨਵਜੋਤ ਸਿੰਘ ਸਿੱਧੂ ਦਾ ਨਾਂਅ ਸ਼ਾਮਲ ਨਹੀਂ ਸੀ। ਦੂਜੇ ਪਾਸੇ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਸਿੱਧੂ ਭਾਜਪਾ ਵਿੱਚ ਜਾਣ ਦੀ ਤਿਆਰੀ ਵਿੱਚ ਹਨ। ਚਰਚਾ ਮੁਤਾਬਕ ਸਿੱਧੂ ਭਾਜਪਾ ਵਿੱਚ ਘਰ ਵਾਪਸੀ ਕਰ ਸਕਦੇ ਹਨ।