ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਗੰਨੇ ਦੀਆਂ ਕੀਮਤਾਂ ਵਧਾਉਣ ਦੇ ਮੰਤਰੀ ਮੰਡਲ ਦੇ ਫੈਸਲੇ ਦੀ ਸ਼ਲਾਘਾ ਕੀਤੀ। ਮੋਦੀ ਨੇ ਕਿਹਾ, “ਇਸ ਕਦਮ ਨਾਲ ਸਾਡੇ ਕਰੋੜਾਂ ਗੰਨਾ ਉਤਪਾਦਕ ਕਿਸਾਨਾਂ ਨੂੰ ਲਾਭ ਹੋਵੇਗਾ।” ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵਿੱਤੀ ਸਾਲ 2024-25 ਲਈ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਨੂੰ ਉਚਿਤ ਅਤੇ ਲਾਭਕਾਰੀ ਮੁੱਲ (FRP) ਵਜੋਂ ਜਾਣਿਆ ਜਾਂਦਾ ਹੈ। Farmer Protest
ਇਹ ਵੀ ਪੜ੍ਹੋ: Farmer Protest : ਅੰਦੋਲਨ ਦੌਰਾਨ ਨੌਜਵਾਨ ਕਿਸਾਨ ਦੀ ਮੌਤ ’ਤੇ ਮੁੱਖ ਮੰਤਰੀ ਮਾਨ ਨੇ ਕਹੇ ਇਹ ਸ਼ਬਦ
ਮੋਦੀ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਕਿਹਾ, “ਸਾਡੀ ਸਰਕਾਰ ਦੇਸ਼ ਭਰ ਦੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ ਨਾਲ ਸਬੰਧਤ ਹਰ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ। “ਗੰਨੇ ਦੀ ਖਰੀਦ ਮੁੱਲ ਵਿੱਚ ਇਤਿਹਾਸਕ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ, ਇੱਕ ਅਜਿਹਾ ਕਦਮ ਜਿਸ ਨਾਲ ਸਾਡੇ ਕਰੋੜਾਂ ਗੰਨਾ ਉਤਪਾਦਕ ਕਿਸਾਨਾਂ ਨੂੰ ਲਾਭ ਹੋਵੇਗਾ।
ਵਧ ਗਈਆਂ ਇੰਨੀਆਂ ਕੀਮਤਾਂ (Farmer Protest )
ਵਰਨਣਯੋਗ ਹੈ ਕਿ ਗੰਨੇ ਲਈ ਨਵੀਂ ਐਫਆਰਪੀ 340 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ, ਜੋ ਮੌਜੂਦਾ 315 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਹੈ। ਇਹ ਪਿਛਲੇ ਸਾਲ ਨਾਲੋਂ ਕਰੀਬ ਅੱਠ ਫੀਸਦੀ ਵੱਧ ਹੈ। ਕਿਸਾਨਾਂ ਨੂੰ ਗੰਨੇ ਦੇ ਕੁਸ਼ਲ ਉਤਪਾਦਨ ਨੂੰ ਉਤਸ਼ਾਹਿਤ ਕਰਦੇ ਹੋਏ, ਨਿਸ਼ਚਿਤ ਰਿਕਵਰੀ ਦਰ ਤੋਂ ਹਰ 0.1 ਪ੍ਰਤੀਸ਼ਤ ਅੰਕ ਵਾਧੇ ਲਈ 3.32 ਰੁਪਏ ਪ੍ਰਤੀ ਕੁਇੰਟਲ ਦਾ ਪ੍ਰੀਮੀਅਮ ਮਿਲੇਗਾ। ਸੋਧੀ ਹੋਈ FRP 1 ਅਕਤੂਬਰ, 2024 ਤੋਂ ਲਾਗੂ ਹੋਵੇਗੀ। Farmer Protest