Kisan News: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰ ਸਰਕਾਰ ਨੇ 50 ਕਿਲੋਗ੍ਰਾਮ ਦੀ ਡੀਏਪੀ ਖਾਦ (DAP Fertilizer) ਦੀ ਪ੍ਰਤੀ ਗੱਟਾ ਕੀਮਤ 1350 ਰੁਪਏ ਤੈਅ ਕਰਦੇ ਹੋਏ ਕਿਹਾ ਹੈ ਕਿ ਉਸ ਨੇ ਕਿਸਾਨਾਂ ਦੀ ਲੋੜ ਅਨੁਸਾਰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਬੁੱਧਵਾਰ ਨੂੰ ਇੱਥੇ ਹੋਈ ਮੀਟਿੰਗ ਵਿੱਚ ਫਸਲ ਬੀਮਾ ਯੋਜਨਾ ਦੇ ਮੌਜ਼ੂਦਾ ਖੇਤਰ ਦਾ ਵਿਸਥਾਰ ਕਰਨ ਅਤੇ ਡੀਏਪੀ ਦੇ ਗੱਟੇ ਦੀ ਕੀਮਤ 1350 ਰੁਪਏ ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
Read Also : Lucknow Hotel Murder Case: ਹੋਟਲ ’ਚ ਰੂਹ-ਕੰਬਾਊ ਘਟਨਾ, ਇੱਕ ਪੁੱਤਰ ਤੇ ਭਰਾ ਨੇ ਕੀਤਾ ਖ਼ਤਰਨਾਕ ਕਾਂਡ
ਮੀਟਿੰਗ ਤੋਂ ਬਾਅਦ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਕਿਸਾਨਾਂ ਨੂੰ ਡੀਏਪੀ ’ਤੇ ਵਾਜਬ ਕੀਮਤਾਂ ’ਤੇ ਸਬਸਿਡੀ ਦੇਣਾ ਜਾਰੀ ਰੱਖਣ ਲਈ ਯਕਮੁਸ਼ਤ ਵਿਸ਼ੇਸ਼ ਪੈਕੇਜ ਨੂੰ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮੰਡੀ ਵਿੱਚ ਉਤਰਾਅ-ਚੜ੍ਹਾਅ ਅਤੇ ਸਪਲਾਈ ਵਿੱਚ ਵਿਘਨ ਦੇ ਬਾਵਜ਼ੂਦ ਕਿਸਾਨਾਂ ਨੂੰ ਡੀਏਪੀ ਦਾ 50 ਕਿਲੋ ਦਾ ਬੈਗ ਸਿਰਫ਼ 1350 ਰੁਪਏ ਵਿੱਚ ਮਿਲੇਗਾ। ਇਸ ਦਾ ਵਾਧੂ ਖਰਚਾ ਸਰਕਾਰ ਚੁੱਕੇਗੀ। ਸਰਕਾਰ ਨੇ ਕਿਸਾਨਾਂ ਨੂੰ ਰਿਆਇਤੀ, ਵਾਜਿਬ ਅਤੇ ਵਾਜਬ ਕੀਮਤਾਂ ’ਤੇ ਡੀਏਪੀ ਦੀ ਉਪਲਬਧਤਾ ਯਕੀਨੀ ਬਣਾਈ ਹੈ। DAP Fertilizer
ਫਸਲਾਂ ਦੇ ਖਤਰੇ ਨਾਲ ਨਜਿੱਠਣ ਵਿੱਚ ਮੱਦਦ ਮਿਲੇਗੀ | Kisan News
ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ 2021-22 ਤੋਂ 2025-26 ਤੱਕ 69,515.71 ਕਰੋੜ ਰੁਪਏ ਦੇ ਖਰਚੇ ਨਾਲ ਜਾਰੀ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਫੈਸਲੇ ਨਾਲ ਦੇਸ਼ ਭਰ ਦੇ ਕਿਸਾਨਾਂ ਨੂੰ ਸਾਲ 2025-26 ਤੱਕ ਕੁਦਰਤੀ ਆਫਤਾਂ ਤੋਂ ਫਸਲਾਂ ਦੇ ਖਤਰੇ ਨਾਲ ਨਜਿੱਠਣ ਵਿੱਚ ਮੱਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਯੋਜਨਾ ਨੂੰ ਲਾਗੂ ਕਰਨ ਵਿੱਚ ਤਕਨੀਕ ਦੀ ਵਰਤੋਂ ਨਾਲ ਪਾਰਦਰਸ਼ਤਾ ਵਧੇਗੀ ਅਤੇ ਦਾਅਵਿਆਂ ਦੀ ਗਣਨਾ ਅਤੇ ਨਿਪਟਾਰਾ ਹੋਵੇਗਾ।
ਇਸ ਦੇ ਲਈ ਕੇਂਦਰੀ ਮੰਤਰੀ ਮੰਡਲ ਨੇ 824.77 ਕਰੋੜ ਰੁਪਏ ਦੀ ਰਾਸ਼ੀ ਨਾਲ ਇਨੋਵੇਸ਼ਨ ਐਂਡ ਟੈਕਨਾਲੋਜੀ ਫੰਡ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਨੌਂ ਪ੍ਰਮੁੱਖ ਰਾਜਾਂ ਆਂਧਰਾ ਪ੍ਰਦੇਸ਼, ਅਸਾਮ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਤਾਮਿਲਨਾਡੂ ਅਤੇ ਕਰਨਾਟਕ ਸ਼ਾਮਲ ਹਨ ਅਤੇ ਹੋਰ ਰਾਜਾਂ ਨੂੰ ਵੀ ਤੇਜ਼ੀ ਨਾਲ ਸ਼ਾਮਲ ਕੀਤਾ ਜਾ ਰਿਹਾ ਹੈ।