ਹਵਾਈ ਅੱਡੇ ਨਿਜੀ ਕੰਪੀਆਂ ਕੰਪਨੀਆਂ ਨੂੰ ਵੇਚਣ ਦੀ ਤਿਆਰੀ ‘ਚ ਮੋਦੀ ਸਰਕਾਰ

airports| ਅੰਮ੍ਰਿਤਸਰ ਸਣੇ ਛੇ ਹਵਾਈ ਅੱਡੇ ਵੇਚੇ ਜਾਣਗੇ

ਨਵੀਂ ਦਿੱਲੀ। ਆਰਥਿਕ ਸੰਕਟ ਵਿੱਚ ਘਿਰੀ ਮੋਦੀ ਸਰਕਾਰ ਵੱਡੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਕੰਪਨੀਆਂ ਦੇ ਹੱਥਾਂ ਵਿੱਚ ਵੇਚਣ ਦੇ ਰਾਹ ਪੈ ਗਈ ਹੈ। ਮੋਦੀ ਸਰਕਾਰ ਦੇਸ਼ ਦੇ ਛੇ ਹਵਾਈ ਅੱਡੇ ਵੇਚਣ ਦੀ ਤਿਆਰੀ ‘ਚ ਹੈ। ਭਾਰਤੀ ਹਵਾਈ ਅੱਡਾ ਅਥਾਰਟੀ (ਏਏਆਈ) ਨੇ ਪੰਜਾਬ ਦੇ ਅੰਮ੍ਰਿਤਸਰ ਸਣੇ ਦੇਸ਼ ਦੇ ਛੇ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ।

ਸੀਨੀਅਰ ਅਧਿਕਾਰੀ ਮੁਤਾਬਕ ਅਥਾਰਿਟੀ ਨੇ ਕੇਂਦਰ ਸਰਕਾਰ ਨੂੰ ਅੰਮ੍ਰਿਤਸਰ, ਵਾਰਾਣਸੀ, ਭੁਬਨੇਸ਼ਵਰ, ਇੰਦੌਰ, ਰਾਏਪੁਰ ਤੇ ਤ੍ਰਿਚੀ ਦੇ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਇਸ ਸਾਲ ਫਰਵਰੀ ਮਹੀਨੇ ਵਿੱਚ ਲਖਨਊ, ਅਹਿਮਦਾਬਾਦ, ਜੈਪੁਰ, ਮੰਗਲੁਰੂ, ਤਿਰੂਵਨੰਤਪੁਰਮ ਤੇ ਗੁਹਾਟੀ ਦੇ ਹਵਾਈ ਅੱਡਿਆਂ ਦੇ ਸੰਚਾਲਨ, ਪ੍ਰਬੰਧਨ ਤੇ ਵਿਕਾਸ ਦਾ ਕੰਮ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ ਰਾਹੀਂ ਸ਼ੁਰੂ ਕੀਤਾ ਜਾ ਚੁੱਕਾ ਹੈ। ਇਨ੍ਹਾਂ ਹਵਾਈ ਅੱਡਿਆਂ ਦੇ ਰੱਖ-ਰਖਾਓ ਦਾ ਠੇਕਾ ਅਡਾਨੀ ਗਰੁੱਪ ਨੇ ਲਿਆ ਸੀ।

ਇਹ ਠੇਕਾ ਪ੍ਰਤੀ ਯਾਤਰੀ ਫੀਸ ਦੇ ਅਧਾਰ ‘ਤੇ ਦਿੱਤਾ ਗਿਆ ਸੀ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਉਂਕਿ ਛੇ ਹਵਾਈ ਅੱਡਿਆਂ ਦਾ ਪਹਿਲਾਂ ਹੀ ਨਿੱਜੀਕਰਨ ਕੀਤਾ ਜਾ ਚੁੱਕਾ ਹੈ, ਇਸ ਵਾਸਤੇ ਅਥਾਰਿਟੀ ਦੀ 5 ਸਤੰਬਰ ਨੂੰ ਹੋਈ ਬੋਰਡ ਮੀਟਿੰਗ ਵਿੱਚ ਛੇ ਹੋਰ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਵਾਰਾਣਸੀ, ਭੁਬਨੇਸ਼ਵਰ, ਇੰਦੌਰ, ਰਾਏਪੁਰ ਤੇ ਤ੍ਰਿਚੀ ਦੇ ਹਵਾਈ ਅੱਡੇ ਸ਼ਾਮਲ ਹਨ। ਬੋਰਡ ਦੇ ਫ਼ੈਸਲਾ ਲੈਣ ਮਗਰੋਂ ਇਸ ਸਬੰਧੀ ਸਿਫ਼ਾਰਸ਼ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜ ਦਿੱਤੀ ਗਈ ਸੀ।

  • ਆਰਥਿਕ ਸੰਕਟ ਵਿੱਚ ਘਿਰੀ ਮੋਦੀ ਸਰਕਾਰ
  • ਅੰਮ੍ਰਿਤਸਰ ਸਣੇ ਦੇਸ਼ ਦੇ ਛੇ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਸਿਫ਼ਾਰਸ਼
  • ਛੇ ਹਵਾਈ ਅੱਡਿਆਂ ਦਾ ਪਹਿਲਾਂ ਹੀ ਨਿੱਜੀਕਰਨ ਕੀਤਾ ਜਾ ਚੁੱਕਾ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here