ਮੋਦੀ ਨੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ

Modi, Homage, Bhagat Singh, Sukhdev , Rajguru

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੀਰ ਸਪੁੱਤਰਾਂ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਦਿੱਤੀ ਹੈ। ਸ੍ਰੀ ਮੋਦੀ ਨੇ ਸ਼ਨਿੱਚਰਵਾਰ ਨੂੰ ਟਵੀਟਰ ਤੇ ਆਪਣੇ ਸੰਦੇਸ਼ ‘ਚ ਕਿਹਾ,” ਆਜ਼ਾਦੀ ਦੇ ਅਮਰ ਸੇਨਾਨੀ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਹੀਦੀ ਦਿਹਾੜੇ ਮੌਕੇ ਤੇ ਕੋਟਿ ਕੋਟਿ ਨਮਨ। ਭਾਰਤ ਮਾਤਾ ਦੇ ਇਨ੍ਹਾਂ ਵੀਰ ਸਪੁੱਤਰਾਂ ਦੇ ਤਿਆਗ, ਸੰਘਰਸ਼ ਅਤੇ ਆਦਰਸ਼ ਦੀ ਕਹਾਣੀ ਇਸ ਦੇਸ਼ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਜੈ ਹਿੰਦ! ਜਿਕਰਯੋਗ ਹੈ ਕਿ 23 ਮਾਰਚ, 1931 ਦੀ ਰਾਤ ਨੂੰ ਅੰਗਰੇਜ਼ਾਂ ਨੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਦੇ ਦਿੱਤੀ ਸੀ। ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਇਸ ਦਿਨ ਨੂੰ ਸ਼ਹੀਦੀ ਦਿਹਾੜੇ ਦੇ ਰੂਪ ‘ਚ ਮਨਾਇਆ ਜਾਂਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।