ਸੋਚੀ ‘ਚ ਮੋਦੀ ਨੇ ਵਲਾਦੀਮਿਰ ਪੁਤਿਨ ਨਾਲ ਕੀਤੀ ਮੁਲਾਕਾਤ 

Modi, Meeting, Vladimir Putin, Sochi

ਮੋਦੀ ਨੇ ਚੌਥੀ ਵਾਰ ਰਾਸ਼ਟਰਪਤੀ ਚੁਣੇ ਜਾਣ ‘ਤੇ ਪੁਤਿਨ ਨੂੰ ਦਿੱਤੀ ਵਧਾਈ | Vladimir Putin

ਨਵੀਂ ਦਿੱਲੀ (ਏਜੰਸੀ)। Vladimir Putinv ਰੂਸ ਦੇ ਸੋਚੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਦਰਮਿਆਨ ਸਰਸਰੀ ਮੁਲਾਕਾਤ ਚੱਲ ਰਹੀ ਹੈ। ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਦਾ ਬੇਹੱਦ ਗਰਮਜੋਸ਼ੀ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਚੌਥੀ ਵਾਰ ਰਾਸ਼ਟਰਪਤੀ ਚੁਣੇ ਜਾਣ ਲਈ ਰਾਸ਼ਟਰਪਤੀ ਪੁਤਿਨ ਨੂੰ ਵਧਾਈ ਦਿੱਤੀ। ਨਾਲ ਹੀ ਕਿਹਾ ਕਿ ਭਾਰਤ ਨਾਲ ਰਾਸ਼ਟਰਪਤੀ ਪੁਤਿਨ ਦਾ ਵਿਸ਼ੇਸ਼ ਰਿਸ਼ਤਾ ਰਿਹਾ ਹੈ। ਮੇਰੀ ਸਿਆਸੀ ਜ਼ਿੰਦਗੀ ‘ਚ ਰੂਸ ਦਾ ਵਿਸ਼ੇਸ਼ ਮਹੱਤਵ ਰਿਹਾ ਹੈ। ਭਾਰਤ ਤੇ ਰੂਸ ਦੇ ਸਬੰਧਾਂ ਦੇ ਮਹੱਤਵ ‘ਤੇ ਚਾਨਣਾ ਪਾਉਂਦਿਆਂ ਮੋਦੀ ਨੇ ਕਿਹਾ ਕਿ ਭਾਰਤ ਤੇ ਰੂਸ ਦਰਮਿਆਨ ਲੰਮੇ ਸਮੇਂ ਤੋਂ ਦੋਸਤਾਨਾ ਸਬੰਧ ਹਨ। ਮੈਂ ਰਾਸ਼ਟਰਪਤੀ ਪੁਤਿਨ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਸਰਸਰੀ ਗੱਲਬਾਤ ਲਈ ਸੱਦਾ ਦਿੱਤਾ ਹੈ। (Vladimir Putin)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੱਸਿਆ ਕਿ ਭਾਰਤ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ‘ਚ ਸਥਾਈ ਮੈਂਬਰਸ਼ਿਪ ਦਿਵਾਉਣ ‘ਚ ਰੂਸ ਨੇ ਅਹਿਮ ਭੂਮਿਕਾ ਨਿਭਾਈ ਸੀ। ਹੁਣ ਭਾਰਤ ਅਤੇ ਰੂਸ ਇੰਟਰਨੈਸ਼ਨਲ ਨਾਰਥ-ਸਾਊਥ ਟਰਾਂਸਪੋਰਟ ਕੋਰੀਡੋਰ (ਆਈਐਨਐਸਟੀਸੀ) ਤੇ ਬ੍ਰਿਕਸ ‘ਚ ਮਿਲ ਕੇ ਕੰਮ ਕਰ ਰਹੇ ਹਨ। ਰੂਸ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਨਾਲ ਹੋਣ ਵਾਲੀ ਉਨ੍ਹਾਂ ਦੀ ਮੁਲਾਕਾਤ ਦੋਵਾਂ ਦੇਸ਼ਾਂ ਦੇ ਵਿਸ਼ੇਸ਼ ਰਣਨੀਤਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗੀ। ਉਂਜ ਤਾਂ ਇਸ ਮੁਲਾਕਾਤ ਨੂੰ ਦੋਵਾਂ ਪੱਖਾਂ ਵੱਲੋਂ ਰਸਮੀ ਦੱਸਿਆ ਜਾ ਰਿਹਾ ਹੈ। ਪਰ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਤਰ੍ਹਾਂ ਨਾਲ ਮੁਲਾਕਾਤ ਦੇ ਏਜੰਡੇ ਦੀ ਝਲਕ ਦੇ ਦਿੱਤੀ ਹੈ। (Vladimir Putin)