ਮੋਦੀ ਨੇ ਕਲਾਮ ਦੀ ਜੈਅੰਤੀ ‘ਤੇ ਕੀਤਾ ਨਮਨ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਿਸਾਈਲਮੈਨ ਸਾਬਕਾ ਰਾਸ਼ਟਰਪਤੀ ਏ. ਪੀ. ਜੇ. ਅਬਦੁਲ ਕਲਾਮ ਦੀ ਜੈਅੰਤੀ ‘ਤੇ ਨਮਨ ਕਰਦਿਆਂ ਕਿਹਾ ਕਿ ਭਾਰਤ ਦੇਸ਼ ਵਿਕਾਸ ਪ੍ਰਤੀ ਉਨ੍ਹਾਂ ਦੇ ਅਮਿਟ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦਾ।
ਦੇਸ਼ ਦੇ 11ਵੇਂ ਰਾਸ਼ਟਰਪਤੀ ਭਾਰਤ ਰਤਨ ਡਾ. ਕਲਾਮ ਦੀ ਅੱਜ 89ਵੀਂ ਜੈਅੰਤੀ ਹੈ। ਮੋਦੀ ਨੇ ਡਾ. ਕਲਾਮ ਨੂੰ ਜੈਅੰਤੀ ‘ਤੇ ਨਮਨ ਕਰਦਿਆਂ ਟਵੀਟ ਕੀਤਾ, ਡਾ. ਕਲਾਮ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾਂਜਲੀ ਭੇਂਟ ਕਰਦਾ ਹਾਂ। ਦੇਸ਼ ਦੇ ਵਿਕਾਸ ਪ੍ਰਤੀ ਭਾਰਤ ਉਨ੍ਹਾਂ ਦੇ ਅਮਿਟ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦਾ, ਭਾਵੇਂ ਉਹ ਇੱਕ ਵਿਗਿਆਨਿਕ ਜਾਂ ਭਾਵੇਂ ਦੇਸ਼ ਦੇ ਰਾਸ਼ਟਰਪਤੀ ਦੇ ਤੌਰ ‘ਤੇ ਰਹੇ ਹੋਣ। ਉਨ੍ਹਾਂ ਦੀ ਜੀਵਨ ਯਾਤਰਾ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.