ਮੋਦੀ ਨੇ ਪੰਡਿਤ ਨਹਿਰੂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, ਏਜੰਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਬਰਸੀ ‘ਤੇ ਉਹਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਦੇਸ਼ ਲਈ ਉਹਨਾਂ ਦੇ ਯੋਗਦਾਨ ਨੂੰ ਯਾਦ ਕੀਤਾ। ਪੰਡਿਤ ਨਹਿਰੂ ਦੀ ਅੱਜ 55ਵੀਂ ਬਰਸੀ ਹੈ। ਸ੍ਰੀ ਮੋਦੀ ਨੇ ਟਵੀਟ ਕਰਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਕਿਹਾ , ‘ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਹਨਾਂ ਦੀ ਬਰਸੀ ‘ਤੇ ਸ਼ਰਧਾਂਜਲੀ। ਅਸੀਂ ਦੇਸ਼ ਲਈ ਉਹਨਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ।’
ਰਾਹੁਲ ਤੇ ਸੋਨੀਆ ਨੇ ਵੀ ਦਿੱਤੀ ਸ਼ਰਧਾਂਜਲੀ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਉਪਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਬਰਸੀ ‘ਤੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।