ਸਾਡੇ ਨਾਲ ਸ਼ਾਮਲ

Follow us

24 C
Chandigarh
Tuesday, February 24, 2026
More
    Home Breaking News ਮੋਦੀ ਨੇ ਭਗਤ ਸ...

    ਮੋਦੀ ਨੇ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਭੇਟ ਕੀਤੀ ਸ਼ਰਧਾਂਲੀ

    Parliament House

    ਮੋਦੀ ਨੇ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਭੇਟ ਕੀਤੀ ਸ਼ਰਧਾਂਲੀ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦੀ ਦਿਵਸ ਦੇ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਕ੍ਰਾਂਤੀਕਾਰੀਆਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੰਗਲਵਾਰ ਨੂੰ ਇੱਕ ਟਵੀਟ ਸੰਦੇਸ਼ ਵਿੱਚ ਮੋਦੀ ਨੇ ਕਿਹਾ, ‘‘ਆਜ਼ਾਦੀ ਇਨਕਲਾਬੀ ਅਮਰ ਸ਼ਹੀਦ ਵੀਰ ਭਗਤ ਸਿੰਘ, ਸੁਖਦੇਵ ਅਤੇ ਸ਼ਹੀਦ ਦਿਵਸ ’ਤੇ ਰਾਜਗੁਰੂ ਨੂੰ ਸਲਾਮ। ਭਾਰਤ ਮਾਂ ਦੇ ਇਨ੍ਹਾਂ ਮਹਾਨ ਪੁੱਤਰਾਂ ਦੀ ਕੁਰਬਾਨੀ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਣਾ ਬਣੇਗੀ। ਜੈ ਹਿੰਦ!’’

    ਪ੍ਰਧਾਨਮੰਤਰੀ ਨੇ ਆਪਣੇ ਟਵਿੱਟਰ ਸੰਦੇਸ਼ ਦੇ ਨਾਲ ਇੱਕ ਵੀਡੀਓ ਵੀ ਪ੍ਰਕਾਸ਼ਤ ਕੀਤਾ ਹੈ। ਜਿਸ ਵਿੱਚ ਜਲ੍ਹਿਆਂਵਾਲਾ ਬਾਗ ਦੇ ਮਹੱਤਵਪੂਰਨ ਘਟਨਾਕ੍ਰਮ ਬਾਰੇ ਦੱਸਿਆ ਗਿਆ ਹੈ, ਜਿਸ ਵਿੱਚ ਆਜ਼ਾਦੀ ਸੰਗਰਾਮ ਵਿੱਚ ਇਨ੍ਹਾਂ ਤਿੰਨਾਂ ਸ਼ਹੀਦਾਂ ਦੇ ਯੋਗਦਾਨ ਦਾ ਜ਼ਿਕਰ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.