ਅੱਗੇ ਦੀ ਰਣਨੀਤੀ ‘ਤੇ ਕੀਤੀ ਚਰਚਾ
ਨਵੀਂ ਦਿੱਲੀ, ਏਜੰਸੀ। ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਭਾਰਤੀ ਫੌਜ ਦੀ ਜਬਰਦਸਤ ਕਾਰਵਾਈ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਮੰਗਲਵਾਰ ਨੂੰ ਇੱਥੇ ਹੋਈ ਕੇਂਦਰੀ ਮੰਤਰੀ ਮੰਡਲ ਦੀ ਸੁਰੱਖਿਆ ਮਾਮਲਿਆਂ ਦੀ ਕਮੇਟੀ ਦੀ ਬੈਠਕ ‘ਚ ਸਥਿਤੀ ਦੀ ਸਮੀਖਿਆ ਕੀਤੀ ਗਈ ਅਤੇ ਅੱਗੇ ਦੀ ਰਣਨੀਤੀ ‘ਤੇ ਵਿਚਾਰ ਕੀਤਾ ਗਿਆ। ਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਲਗਭਗ ਇੱਕ ਘੰਟਾ ਚੱਲੀ ਬੈਠਕ ‘ਚ ਸ੍ਰੀ ਮੋਦੀ ਨੂੰ ਅੱਜ ਸਵੇਰੇ ਹਵਾਈ ਫੌਜ ਦੁਆਰਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਹਵਾਈ ਫੌਜ ਦੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਬੈਠਕ ‘ਚ ਅੱਗੇ ਦੀ ਰਣਨੀਤੀ ਅਤੇ ਅਹਿਤੀਆਤ ਤੌਰ ‘ਤੇ ਉਠਾਏ ਜਾਣ ਵਾਲੇ ਕਦਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। (Security Committee Meeting)
ਮੋਦੀ ਤੋਂ ਇਲਾਵਾ ਬੈਠਕ ‘ਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਵਿੱਤ ਮੰਤਰੀ ਅਰੁਣ ਜੇਟਲੀ, ਰੱਖਿਆ ਮੰਤਰੀ ਨਿਰਮਲਾ ਸੀਤਾਰਮਨ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਵਾ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ