ਭਾਜਪਾ ਚੋਣ ਕਮਿਸ਼ਨ ਅੱਗੇ ਕਰੇਗੀ ਸ਼ਿਕਾਇਤ
ਕਟਿਹਾਰ | ਲੋਕ ਸਭਾ ਚੋਣਾਂ ਦਰਮਿਆਨ ਵਿਵਾਦਪੂਰਨ ਬਿਆਨਾਂ ਸਬੰਧੀ ਚੋਣ ਕਮਿਸ਼ਨ ਦੀ ਸਖ਼ਤੀ ਦੇ ਬਾਵਜ਼ੂਦ ਰੈਲੀਆਂ ‘ਚ ਆਗੂਆਂ ਦੇ ਵਿਵਾਦਿਤ ਬਿਆਨਾਂ ਦਾ ਸਿਲਸਿਲਾ ਜਾਰੀ ਹੈ ਹੁਣ ਕਾਂਗਰਸੀ ਆਗੂ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਬਿਹਾਰ ਦੇ ਕਟਿਹਾਰ ‘ਚ ਇੱਕ ਵਿਵਾਦਿਤ ਬਿਆਨ ਦਿੱਤਾ ਹੈ
ਸਿੱਧੂ ਨੇ ਰੈਲੀ ‘ਚ ਮੁਸਲਿਮ ਭਾਈਚਾਰੇ ਨੂੰ ਇਕਜੁੱਟ ਹੋ ਕੇ ਕਾਂਗਰਸ ਦੇ ਪੱਖ ‘ਚ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਯੂਪੀ ‘ਚ ਬਸਪਾ ਸੁਪਰੀਮੋ ਮਾਇਆਵਤੀ ਨੇ ਮੁਸਲਮਾਨਾਂ ਨੂੰ ਇਕਜੁੱਟ ਹੋ ਕੇ ਗਠਜੋੜ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਸੀ ਦਰਅਸਲ ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਸੋਮਵਾਰ ਨੂੰ ਹੀ ਚੋਣ ਕਮਿਸ਼ਨ ਨੇ ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ, ਬਸਪਾ ਸੁਪਰੀਮੋ ਮਾਇਆਵਤੀ, ਭਾਜਪਾ ਆਗੂ ਮੇਨਕਾ ਗਾਂਧੀ ਤੇ ਐਸਪੀ ਆਗੂ ਆਜ਼ਮ ਖਾਨ ‘ਤੇ ਸਖ਼ਤ ਕਾਰਵਾਈ ਕੀਤੀ ਹੈ ਕਮਿਸ਼ਨ ਨੇ ਚੋਣ ਪ੍ਰਚਾਰ ਲਈ ਅਦਿੱਤਿਆਨਾਥ ‘ਤੇ 72 ਘੰਟੇ ਤੇ ਮਾਇਆਵਤੀ ‘ਤੇ 48 ਘੰਟਿਆਂ ਦੀ ਪਾਬੰਦੀ ਲਾਈ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।