ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅੱਠਵੀਂ ਕਿਸ਼ਤ ਜਾਰੀ ਕਰਨਗੇ ਮੋਦੀ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅੱਠਵੀਂ ਕਿਸ਼ਤ ਜਾਰੀ ਕਰਨਗੇ ਮੋਦੀ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਵਿੱਤੀ ਲਾਭ ਦੀ ਅੱਠਵੀਂ ਕਿਸ਼ਤ ਜਾਰੀ ਕਰਨਗੇ। ਪ੍ਰਧਾਨ ਮੰਤਰੀ ਦਫਤਰ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਇਸ ਕਿਸ਼ਤ ਨੂੰ ਸ਼ੁੱਕਰਵਾਰ ਸਵੇਰੇ ਵੀਡੀਓ ਕਾਨਫਰੰਸ ਰਾਹੀਂ ਜਾਰੀ ਕਰਨਗੇ।

ਇਸ ਕਿਸ਼ਤ ਦੇ ਜ਼ਰੀਏ ਸਾਢੇ ਨੌਂ ਕਰੋੜ ਲਾਭਪਾਤਰੀਆਂ ਦੇ ਖਾਤੇ ਵਿੱਚ 19 ਹਜ਼ਾਰ ਕਰੋੜ ਰੁਪਏ ਤੋਂ ਵੱਧ ਜਮ੍ਹਾ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਕੁਝ ਲਾਭਪਾਤਰੀਆਂ ਨਾਲ ਗੱਲਬਾਤ ਵੀ ਕਰਨਗੇ। ਇਸ ਪ੍ਰੋਗਰਾਮ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਵੀ ਸ਼ਾਮਲ ਹੋਣਗੇ।

ਇਸ ਯੋਜਨਾ ਤਹਿਤ ਯੋਗ ਕਿਸਾਨ ਨੂੰ ਪ੍ਰਤੀ ਸਾਲ 6000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਹ ਰਕਮ ਹਰ ਚਾਰ ਮਹੀਨਿਆਂ ਵਿੱਚ ਦੋ ਹਜ਼ਾਰ ਰੁਪਏ ਵਜੋਂ ਦਿੱਤੀ ਜਾਵੇਗੀ। ਇਹ ਰਕਮ ਸਿੱਧਾ ਲਾਭਪਾਤਰੀਆਂ ਦੇ ਖਾਤੇ ਵਿੱਚ ਜਮ੍ਹਾਂ ਹੁੰਦੀ ਹੈ। ਹੁਣ ਤੱਕ ਇਸ ਯੋਜਨਾ ਤਹਿਤ 1.15 ਲੱਖ ਕਰੋੜ ਰੁਪਏ ਦੀ ਰਕਮ ਕਿਸਾਨਾਂ ਨੂੰ ਦਿੱਤੀ ਜਾ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।