ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home Breaking News ਨਵੇਂ ਸਾਲ ’ਤੇ ...

    ਨਵੇਂ ਸਾਲ ’ਤੇ ਕਿਸਾਨਾਂ ਨੂੰ ਮੋਦੀ ਦਾ ਤੋਹਫਾ, ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਕਰਨਗੇ ਜਾਰੀ

    PM KISAN 15th Installment

     ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਕਰਨਗੇ ਜਾਰੀ

    ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਭਰ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ ਨਵੇਂ ਸਾਲ ’ਤੇ ਤੋਹਫੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਜਨਵਰੀ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (ਪੀਐਮ-ਕਿਸਾਨ) ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਇੱਕ ਰਿਪੋਰਟ ’ਚ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ।

    ਇਸ ਯੋਜਨਾ ਤਹਿਤ ਯੋਗ ਕਿਸਾਨਾਂ ਨੂੰ ਹਰ ਸਾਲ 6000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ, ਜੋ ਕਿ 2000 ਰੁਪਏ ਦੀਆਂ ਤਿੰਨ ਕਿਸ਼ਤਾਂ ’ਚ ਮਿਲੇਗਾ। ਪੀਐਮ ਕਿਸਾਨ ਯੋਜਨਾ ਤਹਿਤ 11.60 ਕਰੋੜ ਤੋਂ ਵੱਧ ਕਿਸਾਨਾਂ ਨੂੰ ਵੱਖ-ਵੱਖ ਕਿਸ਼ਤਾਂ ਰਾਹੀਂ ਲਗਭਗ 1.60 ਲੱਖ ਕਰੋੜ ਰੁਪਏ ਦਾ ਵਿੱਤੀ ਲਾਉ ਦਿੱਤਾ ਜਾ ਚੁੱਕਿਆ ਹੈ।

    ਖੇਤੀ ਮੰਤਰੀ ਨੇ ਕਿਸਾਨਾਂ ਨੂੰ ਪੀਐਮ ਦੇ ਦਫ਼ਤਰ ’ਚ ਸ਼ਾਮਲ ਹੋਣ ਦੀ ਕੀਤੀ ਅਪੀਲ

    ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਸਬੰਧੀ ਕਿਸਾਨ ਉੁਤਪਾਦਕ ਸੰਗਠਨ (ਐਫਪੀਓ) ਨੂੰ ਇਕਵਿਟੀ ਗ੍ਰਾਂਟ ਵੀ ਜਾਰੀ ਕਰਨਗੇ। ਕੇਂਦਰ ਨੇ 6,865 ਕਰੋੜ ਰੁਪਏ ਦੇ ਕੁੱਲ ਬਜਟ ਖਰਚੇ ਨਾਲ 2027-28 ਤੱਕ 10,000 ਨਵੇਂ ਐਫਪੀਓ ਬਣਾਉਣ ਤੇ ਉਤਸ਼ਾਹਿਤ ਕਰਨ ਲਈ 10,000 ਕਿਸਾਨ ਉਤਪਾਦਕ ਸੰਗਠਨਾਂ (ਐਫਪੀਓ) ਦੇ ਗਠਨ ਤੇ ਪ੍ਰੋਤਸਾਹਨ ਦੀ ਕੇਂਦਰੀ ਖੇਤਰ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਤੇ ਲਾਂਚ ਕੀਤਾ।

    ਮੋਦੀ ਇੱਕ ਜਨਵਰੀ ਨੂੰ ਦੁਪਹਿਰ 12 ਵਜੇ ਇਸ ਯੋਜਨਾ ਤਹਿਤ ਕਿਸ਼ਤ ਜਾਰੀ ਕਰਨਗੇ ਤੇ ਕਿਸਾਨ ਉਤਪਾਦਨ ਸੰਗਠਨਾਂ ਨੂੰ ਇਕਵਿਟੀ ਗ੍ਰਾਂਟ ਵੀ ਜਾਰੀ ਕੀਤਾ ਜਾਵੇਗਾ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here