‘ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ’ : ਡਿਪਟੀ ਕਮਿਸ਼ਨਰ ਨੇ ਮੋਗਾ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਵਧਾਈ
ਮੋਗਾ। ਪੰਜਾਬ ਦੇ ਜ਼ਿਲ੍ਹਾ ਮੋਗਾ ਦੀ ਦੋ ਸਾਲਾਂ ਦੀ ਮਿਹਨਤ ਆਖਰ ਰੰਗ ਲਿਆਈ। ਜ਼ਿਲ੍ਹਾ ਮੋਗਾ ਨੂੰ ਵੱਖ-ਵੱਖ ਅਦਾਰਿਆਂ ਵੱਲੋਂ ਵਧੀਆ ਸੇਵਾਵਾਂ ਦੇਣ ਬਦਲੇ ‘ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ’ ਤਹਿਤ ਸਭ ਤੋਂ ਵੱਧ 5 ਉਤਸ਼ਾਹੀ ਜ਼ਿਲ੍ਹਿਆ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ। ਇਹ ਮੋਗਾ ਜ਼ਿਲ੍ਹੇ ਦੇ ਵਾਸੀਆਂ ਲਈ ਬਹੁਤ ਵੱਡੀ ਗੱਲ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਨੀਤੀ ਕਮਿਸ਼ਨ ਵੱਲੋਂ ਕਰਵਾਏ ਜਾਂਦੇ ਇਸ ਪ੍ਰੋਗਰਾਮ ਨੂੰ ਮਹੀਨਾਵਾਰ ਅਧਾਰ ‘ਤੇ ਦਰਜਾ ਦਿੱਤਾ ਜਾਂਦਾ ਹੈ। ਜਿਸ ‘ਚ ਵਧੀਆ ਸੇਵਾਵਾਂ ਦੇਣ ਵਾਲੇ ਜ਼ਿਲ੍ਹਿਆਂ ‘ਚ ਪੂਰੇ ਜ਼ਿਲ੍ਹੇ ਦੀ ਰੈਂਕਿੰਗ ‘ਚ ਸ਼ਾਮਲ ਕੀਤਾ ਜਾਂਦਾ ਹੈ। ਜ਼ਿਲ੍ਹਾ ਮੋਗਾ ਦੀ ਦੋ ਸਾਲਾਂ ਦੀ ਮਿਹਨਤਕ ਸਦਕਾ ਜ਼ਿਲ੍ਹੇ ਦੇ ਵੱਖ-ਵੱਖ ਅਦਾਰਿਆਂ ਵੱਲੋਂ ਵਧੀਅ ਕਾਰਗੁਜ਼ਾਰੀ ਕਰਕੇ ਜ਼ਿਲ੍ਹਾ ਮੋਗਾ ਨੇ ਕੁੱਲ 117 ਐਸਪੀਰੇਸ਼ਨਲ ਡਿਸਟ੍ਰਿਕਟ ‘ਚੋਂ ਮਹੀਨਾ ਜੂਨ 2020 ਦੀ ਡੇਟਾ ਰੈਂਕਿੰਗ ‘ਚ 5ਵਾਂ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਇਸ ਪ੍ਰਾਪਤੀ ਲਈ ਪੂਰੇ ਜ਼ਿਲ੍ਹੇ ਨੂੰ ਵਧਾਈ ਦਿੱਤੀ ਹੈ ਤੇ ਇਸੇ ਤਰ੍ਹਾਂ ਅੱਗੇ ਵਧਣ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਸਾਲ 2018 ‘ਚ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਸਕੀਮ ਅਧੀਨ 5 ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.