ਲੱਕੀ ਪਟਿਆਲ ਦਾ ਸੰਚਾਲਕ ਸੀ: ਡੀਜੀਪੀ ਗੌਰਵ ਯਾਦਵ
Moga News: ਮੋਗਾ (ਵਿੱਕੀ ਕੁਮਾਰ)। ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੌਰੀਆ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਉਰਫ਼ ਮਨੂੰ ਵਾਸੀ ਦੁਸਾਂਝ ਤਲਵੰਡੀ, ਮੋਗਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦੇ ਪਸਤੌਲ ਸਮੇਤ ਚਾਰ ਕਾਰਤੂਸ ਵੀ ਬਰਾਮਦ ਕੀਤੇ ਹਨ। Moga News
ਇਹ ਖਬਰ ਵੀ ਪੜ੍ਹੋ : Fridkot News: ਲੁੱਟਾਂ-ਖੋਹਾਂ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦੇ 5 ਮੈਂਬਰ ਪੁਲਿਸ ਅੜਿੱਕੇ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮਨੂੰ, ਜੋ ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ, ਜਿਸ ਖ਼ਿਲਾਫ਼ ਕਤਲ, ਇਰਾਦਾ ਕਤਲ, ਐੱਨਡੀਪੀਐੱਸ ਐਕਟ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ’ਚ ਬੰਦ ਗੈਂਗਸਟਰ ਧਰਮਿੰਦਰ ਬਾਜੀ ਦੇ ਇਸ਼ਾਰੇ ’ਤੇ ਮਲਕੀਤ ਮਨੂੰ ਨੇ ਆਪਣੇ ਸਾਥੀ ਮਨਪ੍ਰੀਤ ਸਿੰਘ ਉਰਫ ਮਨੀ ਨਾਲ ਮਿਲ ਕੇ 19 ਫਰਵਰੀ, 2025 ਨੂੰ ਮੋਗਾ ਦੇ ਪਿੰਡ ਕਪੂਰੇ ’ਚ ਆਪਣੇ ਵਿਰੋਧੀ ਗਿਰੋਹ ’ਤੇ ਹਮਲਾ ਕਰਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਇਸ ਦੌਰਾਨ ਇਕ ਔਰਤ ਦੀ ਲੱਤ ’ਤੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਮਨੂੰ 26 ਫਰਵਰੀ, 2025 ਨੂੰ ਜਗਰਾਓਂ ਵਿਖੇ ਰਾਜਾ ਢਾਬਾ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜੋ ਉਸ ਨੇ ਵਿਦੇਸ਼ ਅਧਾਰਤ ਗੈਂਗਸਟਰ ਲੱਕੀ ਪਟਿਆਲ ਦੇ ਇਸ਼ਾਰੇ ’ਤੇ ਕੀਤਾ ਸੀ। Moga News
ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਮੋਗਾ ਖੇਤਰ ਵਿੱਚ ਮੁਲਜ਼ਮ ਮਲਕੀਤ ਉਰਫ਼ ਮਨੂ ਦੇ ਛੁਪੇ ਹੋਣ ਬਾਰੇ ਮਿਲੀ ਮਨੁੱਖੀ ਅਤੇ ਤਕਨੀਕੀ ਸੂਹ ’ਤੇ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਅਤੇ ਡੀਐੱਸਪੀ ਬਿਕਰਮਜੀਤ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐੱਫ ਦੀਆਂ ਵਿਸ਼ੇਸ਼ ਟੀਮਾਂ ਨੇ ਉਸ ਨੂੰ ਦੁਸਾਂਝ ਰੋਡ, ਮੋਗਾ ਨਜ਼ਦੀਕ ਸਥਿਤ ਕਿਰਾਏ ਦੀ ਰਿਹਾਇਸ਼ ਵਿੱਚ ਸਫ਼ਲਤਾਪੂਰਵਕ ਟਰੈਕ ਕਰ ਲਿਆ।
ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਟੀਮਾਂ ਨੇ ਸ਼ੱਕੀ ਰਿਹਾਇਸ਼ ’ਤੇ ਛਾਪਾ ਮਾਰਿਆ, ਤਾਂ ਮੁਲਜ਼ਮ ਮਨੂੰ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਪੁਲਿਸ ਟੀਮਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਜ਼ਖਮੀ ਹੋ ਗਿਆ। ਇਸ ਉਪਰੰਤ ਉਸ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਇਲਾਜ ਲਈ ਬਾਬਾ ਫਰੀਦ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। Moga News
ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ’ਚੋਂ .32 ਬੋਰ ਦੇ ਪਸਤੌਲ ਸਮੇਤ ਚਾਰ ਕਾਰਤੂਸ ਬਰਾਮਦ ਕੀਤੇ ਹਨ। ਏਆਈਜੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਲਕੀਤ ਉਰਫ਼ ਮਨੂੰ ਨੂੰ ਆਪਣੇ ਵਿਦੇਸ਼ੀ ਹੈਂਡਲਰ ਲੱਕੀ ਪਟਿਆਲ ਅਤੇ ਗੋਪੀ ਲਾਹੌਰੀਆ ਵੱਲੋਂ ਟਰਾਈਸਿਟੀ ਖੇਤਰ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।