ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਚੋਰੀ ਦੇ 21 ਮੋਟਰਸਾਈਕਲ ਬਰਾਮਦ

Moga, Police, Recovered, 21 Motorcycles, Theft

ਚੋਰੀ ਦੇ ਮੋਟਰਸਾਈਕਲਾਂ ਅਤੇ ਨਸ਼ੀਲੇ ਪਦਾਰਥਾਂ ਸਣੇ ਚਾਰ ਕਾਬੂ | Moga News

ਮੋਗਾ (ਲਖਵੀਰ ਸਿੰਘ)। ਰਾਜਜੀਤ ਸਿੰਘ ਸੀਨੀਅਰ ਕਪਤਾਨ ਪੁਲਿਸ ਮੋਗਾ ਦੀਆਂ ਹਦਾਇਤਾ ਅਤੇ ਸ੍ਰੀ ਕੇਸਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਥਾਣਾ ਸਿਟੀ ਮੋਗਾ ਪੁਲਿਸ ਵੱਲੋ ਗੁਪਤ ਸੂਚਨਾ ਦੇ ਅਧਾਰ ਤੇ ਜ਼ਿਲ•ੇ ‘ਚੋ ਚੋਰੀ ਹੋਏ ਮੋਟਰਸਾਈਕਲ ਨੂੰ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਛਾਪਾਮਾਰੀ ਕਰਕੇ ਪੁਲਿਸ ਨੇ 20 ਮੋਟਰਸਾਈਕਲ ਬਰਾਮਦ ਕੀਤੇ ਹਨ। (Moga News)

ਡੀ.ਐਸ.ਪੀ.ਸਿਟੀ ਕੇਸਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਾਂ ਤਸਕਰਾਂ ਅਤੇ ਵਹੀਕਲ ਚੋਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਵੱਲੋਂ ਵੱਖ ਵੱਖ ਟੀਮਾਂ ਗਠਿਤ ਕਰਕੇ ਵੱਖ ਵੱਖ ਇਲਾਕਿਆਂ ਵਿੰਚ ਗਸਤਾਂ ਤੇ ਨਾਕਾਬੰਦੀ ਕਰਵਾਈ ਗਈ ਹੈ। ਇਸ ਦੌਰਾਨ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਰਪ੍ਰੀਤ ਸਿੰਘ ਉਰਫ ਗੁਰਾ ਪੁੱਤਰ ਇਕਬਾਲ ਸਿੰਘ ਵਾਸੀ ਦੌਲੇਵਾਲਾ ਮਾਇਰ ਥਾਣਾ ਕੋਟ ਈਸੇ ਖਾਂ ਅਤੇ ਜਗਜੀਤ ਸਿੰਘ ਉਰਫ ਜੱਗੀ ਪੁੱਤਰ ਰਾਮਪਾਲ ਸਿੰਘ ਵਾਸੀ ਵਾਰਡ ਨੰਬਰ 18 ਨੇੜੇ ਬਾਊਲੀ ਮੋਗਾ ਨੂੰ ਕਾਬੂ ਕਰਕੇ ਉਹਨਾਂ ਕੋਲੋ 270 ਗ੍ਰਾਮ ਨਸ਼ੀਲਾ ਪਾਊਡਰ ਅਤੇ ਮੋਟਰਸਾਈਕਲ ਬਰਾਮਦ ਕਰਕੇ ਉਸ ਖਿਲਾਫ ਥਾਣਾ ਸਿਟੀ ਮੋਗਾ ਵਿੱਚ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। (Moga News)

ਇਸ ਤਰਾਂ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਪੁਲਿਸ ਚੌਕੀ ਫੋਕਲ ਪੁਆਇੰਟ ਮੋਗਾ ਵੱਲੋ ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਬਲਜੀਤ ਸਿੰਘ ਵਾਸੀ ਚੀਮਾਂ ਅਤੇ ਗੁਰਪ੍ਰੇਮ ਸਿੰਘ ਉਰਫ ਗੋਪੀ ਵਾਸੀ ਬੁੱਟਰ ਕਲਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋ 260 ਗ੍ਰਾਮ ਨਸ਼ੀਲਾ ਪਾਊਡਰ ਅਤੇ ਮੋਟਰਸਾਈਕਲ ਰਜਿਸਟਰਸਨ ਨੰਬਰ ਪੀਬੀ 29 ਆਈ 2585 ਬਰਾਮਦ ਕੀਤਾ ਗਿਆ। ਇਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਕਥਿਤ ਦੋਸ਼ੀਆਂ ਖਿਲਾਫ ਥਾਣਾ ਸਿਟੀ ਮੋਗਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। (Moga News)