ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 25 ਭਗੌੜੇ ਅਪਰਾਧੀ ਗ੍ਰਿਫਤਾਰ

Moga Police

ਮੋਗਾ (ਵਿੱਕੀ ਕੁਮਾਰ)। ਪੰਜਾਬ ਸਰਕਾਰ ਵੱਲੋਂ ਅਪਰਾਧ ਅਤੇ ਅਪਰਾਧੀਆਂ ਨਾਲ ਸਖਤੀ ਨਾਲ ਨਿਪਟਣ ਬਾਰੇ ਦਿੱਤੇ ਆਦੇਸ਼ਾਂ ਦੀ ਪਾਲਣਾ ਹਿੱਤ ਮੋਗਾ ਪੁਲਿਸ ਨੂੰ ਵੱਖ-ਵੱਖ ਕੇਸਾਂ ’ਚ ਲੋੜੀਂਦੇ 25 ਭਗੌੜੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੂੰ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ’ਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ। (Moga Police)

ਕੈਬਨਿਟ ਮੰਤਰੀ ਵੱਲੋਂ ਅੱਤਵਾਦੀ ਹਮਲੇ ’ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ

ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਅੱਜ 25 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 24 ਭਗੌੜਿਆਂ ਨੂੰ ਪੰਜਾਬ ਰੈਗੂਲੇਸ਼ਨ ਐਕਟ ਤਹਿਤ ਅਤੇ ਇੱਕ ਭਗੌੜੇ ਅਪਰਾਧੀ ਨੂੰ ਹੋਰ ਮੁਕੱਦਮੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਸਕਰਾਂ, ਭਗੌੜਿਆਂ, ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਉੱਪਰ ਬਖਸ਼ਿਆ ਨਹੀਂ ਜਾ ਰਿਹਾ, ਕਾਨੂੂੰਨ ਤੋੜਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਵੱਲੋਂ 1 ਜਨਵਰੀ 2024 ਤੋਂ ਹੁਣ ਤੱਕ 76 ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ 3 ਭਗੌੜਿਆਂ ਨੂੰ ਖਾਰਜ ਕਰਵਾਇਆ ਗਿਆ ਹੈ। (Moga Police)