ਸਾਡੇ ਨਾਲ ਸ਼ਾਮਲ

Follow us

18.3 C
Chandigarh
Tuesday, January 20, 2026
More
    Home Breaking News Moga Police: ...

    Moga Police: ਮੋਗਾ ਪੁਲਿਸ ਦੀ ਨਸ਼ਾ ਤਸ਼ਕਰਾਂ ਖਿਲ਼ਾਫ ਵੱਡੀ ਕਾਰਵਾਈ

    Moga Police
    Moga Police: ਮੋਗਾ ਪੁਲਿਸ ਦੀ ਨਸ਼ਾ ਤਸ਼ਕਰਾਂ ਖਿਲ਼ਾਫ ਵੱਡੀ ਕਾਰਵਾਈ

    Moga Police: ਮੋਗਾ ਪੁਲਿਸ ਵੱਲੋਂ  ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

    Moga Police: (ਵਿੱਕੀ ਕੁਮਾਰ) ਮੋਗਾ। ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ 3 ਮਹੀਨੇ ਵਿੱਚ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਤੋਂ ਬਾਅਦ ਅੱਜ ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਤਿੰਨ ਜਗ੍ਹਾ ਬਸਤੀ ਸਾਧਾਂਵਾਲੀ, ਐਮ ਪੀ ਬਸਤੀ ਮੋਗਾ, ਪਿੰਡ ਰਾਉਕੇ ਕਲਾਂ, ਪਿੰਡ ਚੂਹੜ ਚੱਕ ਅਤੇ ਪਿੰਡ ਦੌਲੇਵਾਲਾ ਵਿਖੇ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਅੰਦਰੂਨੀ ਸੁਰੱਖਿਆ) ਸ਼ਿਵੇ ਕੁਮਾਰ ਵਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

    ਮੁਹਿੰਮ ਦੌਰਾਨ 5 ਮਾਮਲੇ ਦਰਜ ਕਰਕੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ

    ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਯੋਜਨਾਬੱਧ ਅਤੇ ਸਫਲ ਤੌਰ ’ਤੇ ਕੀਤੀ ਗਈ ਅਤੇ ਇਸ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ। ਇਸ ਮੁਹਿੰਮ ਦੌਰਾਨ 2 ਐੱਸ ਪੀ, 6 ਡੀ ਐੱਸ ਪੀ, 13 ਐਸ ਐਚ ਓ ਅਤੇ ਸੈਂਕੜੇ ਹੋਰ ਰੈਂਕ ਦੇ ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵਿੱਚ ਨਿਯੁਕਤ ਕੀਤੇ ਗਏ। ਇਹ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਇੱਕੋ ਸਮੇਂ ਕਾਰਵਾਈ ਕਰ ਰਹੀਆਂ ਸਨ। ਵਧੀਕ ਡਾਇਰੈਕਟਰ ਜਨਰਲ (ਅੰਦਰੂਨੀ ਸੁਰੱਖਿਆ) ਸ਼੍ਰੀ ਸ਼ਿਵੇ ਕੁਮਾਰ ਵਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਮੋਗਾ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਅਤੇ ਸੁਹਿਰਦੀ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੋਗਾ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ।

    Moga Police

    ਇਹ ਵੀ ਪੜ੍ਹੋ: Punjab Land Registry News: ਪੰਜਾਬ ’ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖਬਰ

    ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 5 ਮੁਕੱਦਮੇ ਦਰਜ ਕਰਕੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਕੋਲੋਂ 45 ਗ੍ਰਾਮ ਹੈਰੋਇਨ, 10 ਕਿਲੋ ਗ੍ਰਾਮ ਡੋਡੇ, 150 ਗ੍ਰਾਮ ਸੋਨਾ, 500 ਗ੍ਰਾਮ ਚਾਂਦੀ ਅਤੇ 6500 ਰੁਪਏ ਨਗਦ ਡਰੱਗ ਮਨੀ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਅੱਜ ਦੀ ਮੁਹਿੰਮ ਦੌਰਾਨ ਮਿਲੀਆਂ ਹੋਰ ਉਪਲੱਬਧੀਆਂ ਤਹਿਤ 68 ਵਿਅਕਤੀਆਂ ਨੂੰ ਰੋਕ ਕੇ ਜਾਂਚ ਕੀਤੀ ਗਈ।

    ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ। ਸਹੀ ਸੂਚਨਾ ਪੁਲਿਸ ਨੂੰ ਦੇ ਕੇ ਉਹ ਆਪਣੇ ਪਰਿਵਾਰਾਂ ਨੂੰ ਬਚਾ ਸਕਦੇ ਹਨ। ਉਹਨਾਂ ਨੌਜਵਾਨਾਂ ਨੂੰ ਵੀ ਕਿਹਾ ਕਿ ਉਹ ਆਪਣੀ ਜਵਾਨੀ ਨੂੰ ਖਰਾਬ ਨਾ ਕਰਨ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਜਨਤਾ ਨੂੰ ਬੇਨਤੀ ਕਰਦੀ ਹੈ ਕਿ ਉਹ ਕੋਈ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਜੇ ਗਾਂਧੀ, ਐਸ ਪੀ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਹੋਰ ਵੀ ਹਾਜ਼ਰ ਸਨ। Moga Police

    LEAVE A REPLY

    Please enter your comment!
    Please enter your name here