ਮੋਗਾ ਦੇ ਸਾਬਕਾ ਐਸਐਸਪੀ ਨੂੰ 12 ਅਪਰੈਲ ਤੱਕ ਪੇਸ਼ ਕਰਨ ਦੇ ਨਿਰਦੇਸ਼

Moga, SSP, April 12

ਸੱਚ ਕਹੂੰ ਨਿਊਜ਼, ਫਰੀਦਕੋਟ

ਅਡੀਸ਼ਨਲ ਸਿਵਿਲ ਜੱਜ ਏਕਤਾ ਉਪਲ ਨੇ ਵਿਸ਼ੇਸ਼ ਜਾਂਚ ਟੀਮ ਨੂੰ ਮੋਗਾ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸ਼ਰਮਾ ਨੂੰ 12 ਅਪਰੈਲ ਨੂੰ ਅਦਾਲਤ ‘ਚ ਪੇਸ਼ ਕਰਨ ਦਾ ਆਦੇਸ਼ ਦਿੱਤਾ ਹੈ ਸ਼ਰਮਾ ਨੂੰ ਐਸਆਈਟੀ ਨੇ ਕੋਟਕਪੂਰਾ ਤੇ ਬਹਿਬਲਕਲਾਂ ਗੋਲੀਬਾਰੀ ਮਾਮਲੇ ‘ਚ ਨਾਮਜ਼ਦ ਕੀਤਾ ਸੀ ਸ਼ਰਮਾ ਦਾ ਅੱਠ ਦਿਨਾਂ ਦਾ ਨਿਆਂਇਕ ਰਿਮਾਂਡ ਪੂਰਾ ਹੋ ਗਿਆ ਹੈ ਉਨ੍ਹਾਂ ਪਟਿਆਲਾ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਸੀ ਐਸਆਈਟੀ ਉਨ੍ਹਾ ਨੂੰ 12 ਅਪਰੈਲ ਨੂੰ ਅਦਾਲਤ ‘ਚ ਪੇਸ਼ ਕਰੇਗੀ ਅਦਾਲਤ ਨੇ ਬੀਤੀ 27 ਮਾਰਚ ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਬਾਰੀ ਦੀਆਂ ਘਟਨਾਵਾਂ ਦੀ ਸੁਣਵਾਈ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਸਨ ਬਹਿਬਲ ਕਲਾਂ ਗੋਲੀਕਾਂਡ ‘ਚ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ ਪੰਜਾਬ ਸਰਕਾਰ ਵੱਲੋਂ ਗੋਲੀਬਾਰੀ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਉਸ ਤੋਂ ਬਾਅਦ ਐਸਆਈਟੀ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਤੇ ਸ੍ਰੀ ਸ਼ਰਮਾ ਦਾ ਨਾਂਅ ਜਾਚ ਦੇ ਦਾਇਰੇ ‘ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੇ ਘਰੋਂ ਬੀਤੀ 27 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਉਸ ਤੋਂ ਬਾਅਦ ਉਹ ਪÎਟਿਆਲਾ ਜੇਲ੍ਹ ‘ਚ ਹਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here