ਮੁਹਾਲੀ ਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁਹਾਲੀ ਕੋਰਟ ਨੇ ਤਜਿੰਦਰ ਬੱਗਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਮੁਹਾਲੀ ਕੋਰਟ ਨੇ ਪੰਜਾਬ ਪੁਲਿਸ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਤਜਿੰਦਰ ਬੱਗਾ ਨੂੰ ਹਰ ਹਾਲ ’ਚ ਕੋਰਟ ’ਚ ਪੇਸ਼ ਕੀਤਾ ਜਾਵੇ।
ਜੁਡੀਸ਼ੀਅਲ ਮੈਜਿਸਟਰੇਟ ਰਵਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਵੱਲੋਂ ਜਾਰੀ ਇਨ੍ਹਾਂ ਵਰੰਟਾਂ ਵਿੱਚ ਸਟੇਟ ਸਾਈਬਰ ਕ੍ਰਾਈਮ ਮੋਹਾਲੀ ਦੇ ਥਾਣਾ ਇੰਚਾਰਜ ਨੂੰ ਹਦਾਇਤ ਕੀਤੀ ਗਈ ਹੈ ਕਿ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ ਜਾਵੇ।