ਸਾਡੇ ਨਾਲ ਸ਼ਾਮਲ

Follow us

22.1 C
Chandigarh
Thursday, February 12, 2026
More
    Home Breaking News Mohali News: ...

    Mohali News: ਮੋਹਾਲੀ ’ਚ ਲੜਕੀ ’ਤੇ ਅਣਪਛਾਤੇ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ

    Mohali News

    ਮੋਹਾਲੀ (ਐੱਮਕੇ ਸ਼ਾਇਨਾ)। ਮੋਹਾਲੀ ਦੇ ਫੇਜ ਪੰਜ ’ਚ ਸ਼ਨਿੱਚਰਵਾਰ ਨੂੰ ਸਵੇਰੇ-ਸਵੇਰੇ ਕੁਝ ਅਣਪਛਾਤੇ ਵੱਲੋਂ ਇੱਕ ਲੜਕੀ ’ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖਬਰ ਸਾਮਹਣੇ ਆ ਰਹੀ ਹੈ। ਗੰਭੀਰ ਹਾਲਾਤ ’ਚ ਲੜਕੀ ਨੂੰ ਮੋਹਾਲੀ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਖਬਰ ਲਿਖੇ ਜਾਣ ਤੱਕ ਉਸ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਲੜਕੀ ਦੀ ਪਛਾਣ ਬਲਜਿੰਦਰ ਕੌਰ (26 ਸਾਲ) ਵਾਸੀ ਫੇਜ 5 ਵਜੋਂ ਹੋਈ ਹੈ। ਪੁਲਿਸ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। (Mohali News)

    ਇਹ ਵੀ ਪੜ੍ਹੋ : ਮਹਿਲ ਕਲਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਮਾੜੀ ਰਹੀ ਕਾਰਗੁਜਾਰੀ

    ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਫੇਜ 5 ਇੱਕ ਕਾਲ ਸੈਂਟਰ ’ਚ ਕੰਮ ਕਰਦੀ ਸੀ ਅਤੇ ਆਪਣੀਆਂ ਸਹੇਲੀਆਂ ਨਾਲ ਕੰਮ ’ਤੇ ਜਾ ਰਹੀ ਸੀ। ਜਦੋਂ ਬੱਸ ਸਟੈਂਡ ਵੱਲ ਜਾਣ ਲੱਗੀ ਤਾਂ ਅਚਾਨਕ ਇੱਕ ਨੌਜਵਾਨ ਨੇ ਉਸ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉਸ ਨਾਲ ਆਈਆਂ ਲੜਕੀਆਂ ਘਬਰਾ ਗਈਆਂ। ਉਨ੍ਹਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ ਇਸ ਘਟਨਾ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜਾਂਚ ਜਾਰੀ ਹੈ। (Mohali News)

    LEAVE A REPLY

    Please enter your comment!
    Please enter your name here