ਮੋਹਾਲੀ ਦੇ ਡਿਪਟੀ ਕਮਿਸ਼ਨਰ ਦੇ ਹੁਕਮ, 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ’ਚ ਪੰਜਾਬੀ ਭਾਸ਼ਾ ਨੂੰ ਦਿਓ ਪਹਿਲਾ ਸਥਾਨ

Punjabi Language Sign Board

 ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਮੋਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇੱਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸੰਸਥਾਵਾਂ ਨੂੰ 21 ਫਰਵਰੀ ਤੋਂ ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣ ਲਈ ਕਿਹਾ ਹੈ। ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ। ਅਜਿਹੇ ਵਿੱਚ 21 ਫਰਵਰੀ ਨੂੰ ਮਾਂ ਬੋਲੀ ਦਿਵਸ ਤੋਂ ਪਹਿਲਾਂ ਸਾਈਨ ਬੋਰਡ ਵਿੱਚ ਪੰਜਾਬੀ ਨੂੰ ਪਹਿਲਾ ਸਥਾਨ ਦੇਣਾ ਹੋਵੇਗਾ।

ਇਸ ਵਿੱਚ ਸਰਕਾਰੀ, ਅਰਧ-ਸਰਕਾਰੀ, ਹੋਰ ਅਦਾਰਿਆਂ, ਸਕੂਲਾਂ, ਸਰਕਾਰੀ ਅਤੇ ਨਿੱਜੀ ਦੁਕਾਨਾਂ, ਬੋਰਡਾਂ, ਨਿਗਮ ਦਫ਼ਤਰਾਂ, ਵਿਦਿਅਕ ਅਦਾਰਿਆਂ, ਕਾਰਪੋਰੇਸ਼ਨਾਂ ਦੇ ਨਾਲ-ਨਾਲ ਨਿੱਜੀ ਦੁਕਾਨਾਂ ਆਦਿ ’ਤੇ ਪੰਜਾਬੀ ਵਿੱਚ ਬੋਰਡ ਲਾਉਣੇ ਲਾਜ਼ਮੀ ਕੀਤੇ ਗਏ ਹਨ।

Punjabi Language Sign Board

 ਪੰਜਾਬੀ ਤੋਂ ਹੇਠਾਂ ਹੋਵੇ ਦੂਜੀ ਭਾਸ਼ਾ

ਦੱਸਿਆ ਗਿਆ ਹੈ ਕਿ ਸੁਸਾਇਟੀ ਐਕਟ ਅਤੇ ਫੈਕਟਰੀ ਐਕਟ ਤਹਿਤ ਰਜਿਸਟਰਡ ਸੰਸਥਾਵਾਂ ਦੇ ਬੋਰਡ ਵੀ ਪੰਜਾਬੀ ਵਿੱਚ ਲਿਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੜਕਾਂ ਦੇ ਨਾਂ, ਨੇਮ ਪਲੇਟਾਂ, ਮੀਲ ਪੱਥਰ, ਸਾਈਨ ਬੋਰਡਾਂ ‘ਤੇ ਪੰਜਾਬੀ ਵਿੱਚ ਲਿਖਣ ਦੇ ਆਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ ਜੇਕਰ ਕੋਈ ਕਿਸੇ ਹੋਰ ਭਾਸ਼ਾ ਵਿੱਚ ਸਾਈਨ ਬੋਰਡ ਆਦਿ ਲਿਖਣਾ ਚਾਹੁੰਦਾ ਹੈ ਤਾਂ ਉਹ ਪੰਜਾਬੀ ਵਿਚ ਲਿਖਣ ਦੇ ਬਾਅਦ ਹੇਠਾਂ ਲਿਖ ਸਕਦਾ ਹੈ।।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।