ਮੁਹਾਲੀ ਪੁਲਿਸ ਨੇ ਵਾਰਦਾਤਾਂ ਤੋਂ ਪਹਿਲਾਂ ਹੀ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ, 90 ਜਿੰਦਾ ਕਾਰਤੂਸ ਕੀਤੇ ਬਰਾਮਦ

Crime News
ਮੁਹਾਲੀ: ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਗਰਗ।

ਦੋਵੇਂ ਮੁਲਜ਼ਮ ਵਿਦੇਸ਼ ‘ਚ ਬੈਠੇ ਹਰਜੀਤ ਪੰਡਾਲ ਨਾਮਕ ਗੈਂਗਸਟਰ ਦੇ ਸੰਪਰਕ ‘ਚ ਸਨ

ਮੁਹਾਲੀ, (ਐੱਮ ਕੇ ਸ਼ਾਇਨਾ)। Crime News ਮੁਹਾਲੀ ਪੁਲਿਸ ਦੀ ਸੀਆਈਏ ਟੀਮ ਨੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਬਦਮਾਸ਼ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਦੋਵੇਂ ਮੋਹਾਲੀ ਦੇ ਰੇਹੜੀ ਵਾਲੇ ਇਲਾਕੇ ‘ਚ ਲੁਕੇ ਹੋਏ ਸਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਖਰੜ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ। Crime News

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 90 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਲਜ਼ਮਾਂ ਕੋਲੋਂ ਉਨ੍ਹਾਂ ਦੇ ਅਗਲੇਰੇ ਮਨਸੂਬਿਆਂ ਬਾਰੇ ਪੁੱਛਗਿੱਛ ਕਰ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਿੰਦਰ ਸਿੰਘ ਉਰਫ ਬੌਬੀ ਵਾਸੀ ਜਲੰਧਰ ਅਤੇ ਮੋਹਿਤ ਕੁਮਾਰ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਇਹ ਦੋਵੇਂ ਵਿਦੇਸ਼ ‘ਚ ਬੈਠੇ ਹਰਜੀਤ ਪੰਡਾਲ ਨਾਮਕ ਗੈਂਗਸਟਰ ਦੇ ਸੰਪਰਕ ‘ਚ ਸਨ। ਹਰਜੀਤ ਪੰਡਾਲ ਗੋਪੀ ਇੱਕ ਨਵੇਂ ਸ਼ਹਿਰੀ ਗਿਰੋਹ ਦਾ ਮੈਂਬਰ ਹੈ।

ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ | Crime News

ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਇਹਨਾਂ ਮੁਲਜ਼ਮਾਂ ਦੀ ਗਿਰਫ਼ਤਾਰੀ ਹੋਈ ਹੈ। ਉਹਨਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੋਹਿਤ ਕੁਮਾਰ ਨੇ ਮੁੰਡੀ ਖਰੜ ਜ਼ਿਲ੍ਹਾ ਮੁਹਾਲੀ ਵਿਖੇ ਕਿਰਾਏ ’ਤੇ ਕਮਰਾ ਲਿਆ ਹੋਇਆ ਹੈ, ਜਿਸ ਕੋਲ ਇਸਦੇ ਹੋਰ ਕਈ ਸਾਥੀ ਆਉਂਦੇ-ਜਾਂਦੇ ਰਹਿੰਦੇ ਹਨ। ਮੋਹਿਤ ਕੁਮਾਰ ਅਤੇ ਇਸਦੇ ਸਾਥੀਆਂ ਵਿਰੁੱਧ ਪਹਿਲਾਂ ਵੀ ਲੜਾਈ-ਝਗੜੇ ਅਤੇ ਹੋਰ ਅੱਡ-ਅੱਡ ਕਿਸਮ ਦੇ ਮੁਕੱਦਮੇ ਦਰਜ ਹਨ ਅਤੇ ਇਨ੍ਹਾਂ ਕੋਲੋਂ ਨਜਾਇਜ਼ ਹਥਿਆਰ ਵੀ ਹਨ ਅਤੇ ਮੋਹਿਤ ਕੁਮਾਰ ਨੇ ਆਪਣੇ ਕੋਲ ਭਾਰੀ ਮਾਤਰਾ ਵਿੱਚ ਨਜਾਇਜ਼ ਗੋਲੀ ਸਿੱਕਾ ਇਕੱਠਾ ਕੀਤਾ ਹੋਇਆ ਹੈ। ਜੋ ਕਿਸੇ ਵੀ ਸਮੇਂ ਨਜਾਇਜ਼ ਹਥਿਆਰ ਅਤੇ ਭਾਰੀ ਗੋਲੀ ਸਿੱਕੇ ਨਾਲ ਕਿਸੇ ਵਾਰਦਾਤ ਨੂੰ ਅੰਜ਼ਾਮ ਦੇ ਸਕਦੇ ਹਨ। ਜਿਸ ’ਤੇ ਮੁਲਜ਼ਮ ਮੋਹਿਤ ਕੁਮਾਰ ਦੇ ਵਿਰੁੱਧ ਮੁਕੱਦਮਾ ਨੰ: 268 ਮਿਤੀ 28-07-2024 ਅ/ਧ 25 ਅਸਲਾ ਐਕਟ, ਥਾਣਾ ਸਿਟੀ ਖਰੜ ਵਿਖੇ ਰਜਿਸਟਰ ਕਰਕੇ ਅਤੇ ਦੋਵਾਂ ਮੁਲਜ਼ਮਾਂ ਨੂੰ ਇਕੱਠਿਆਂ ਗ੍ਰਿਫਤਾਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਇਹ ਵੀ ਪੜ੍ਹੋ: Central Jail Ludhiana: ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਕੋਲੋਂ 8 ਮੋਬਾਇਲ ਬਰਾਮਦ

ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮਨਿੰਦਰ ਸਿੰਘ ਨੂੰ ਇਹ ਰੋਂਦ ਹਰਜੀਤ ਭੰਡਾਲ ਵਾਸੀ ਪਿੰਡ ਚਿੱਟੀ, ਜਿਲਾ ਜਲੰਧਰ ਨੇ ਭੇਜੇ ਸਨ। ਜਿਸਦੇ ਵਿਰੁੱਧ ਵੀ ਜਿਲਾ ਕਪੂਰਥਲਾ ਵਿਖੇ ਆਰਮਜ ਐਕਟ ਅਤੇ ਫਰੋਤੀਆਂ ਮੰਗਣ ਦੇ ਮੁਕੱਦਮੇ ਦਰਜ ਹਨ, ਜੋ ਇਸ ਸਮੇਂ ਇੰਗਲੈਂਡ ਵਿਖੇ ਰਹਿ ਰਿਹਾ ਹੈ। ਹਰਜੀਤ ਭੰਡਾਲ ਜੋ ਕਿ ਗੋਪੀ ਵਾਸੀ ਨਵਾਂ ਸ਼ਹਿਰ ਦਾ ਸਾਥੀ ਹੈ, ਗੋਪੀ ਜੋ ਕਿ ਰਤਨਦੀਪ ਸਿੰਘ ਕਤਲ ਕੇਸ ਵਿੱਚ ਲੋੜੀਂਦਾ ਹੈ ਅਤੇ ਉਹਨਾਂ ਨੂੰ ਨਜਾਇਜ ਹਥਿਆਰ ਵੀ ਹਰਜੀਤ ਭੰਡਾਲ ਨੇ ਭੇਜਣੇ ਸਨ, ਉਸ ਤੋਂ ਬਾਅਦ ਉਹਨਾਂ ਨੇ ਹਰਜੀਤ ਭੰਡਾਲ ਅਤੇ ਗੋਪੀ ਵਾਸੀ ਨਵਾਂ ਸ਼ਹਿਰ ਦੇ ਸਾਥੀਆਂ ਨਾਲ ਮਿਲਕੇ ਉਹਨਾਂ ਵੱਲੋਂ ਦਿੱਤੇ ਟਾਰਗੇਟ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਅਗਲੇਰੀ ਕਾਰਵਾਈ ਕਰ ਰਹੀ ਹੈ। Crime News

LEAVE A REPLY

Please enter your comment!
Please enter your name here