ਪਿਸਤੌਲ ਦੀ ਨੋਕ ‘ਤੇ ਖੋਹੀ ਸੀ ਵਰਨਾ ਕਾਰ | Mohali Police
ਸਿ਼ਮਲਾ (ਏਜੰਸੀ)। ਬਿਲਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਪੁਲਿਸ ਨਾਲ ਇਕ ਪੁਲਿਸ ਮੁਕਾਬਲੇ ਵਿੱਚ ਇਕ ਵਾਂਟੇਡ ਅਪਰਾਧੀ ਮਾਰਿਆ ਗਿਆ ਜਦਕਿ ਦੋ ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਿਲਾਸਪੁਰ ਦੇ ਪੁਲਿਸ ਮੁਖੀ ਅਸ਼ੋਕ ਕੁਮਾਰ ਨੇ ਕਿਹਾ ਕਿ ਅਪਰਾਧੀਆਂ ਦੀ ਪਛਾਣ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸੰਨੀ ਮਸੀਹ ਦੇ ਰੂਪ ਵਿਚ ਹੋਈ ਹੈ। ਕੁਮਾਰ ਨੇ ਦਸਿਆ ਕਿ ਪੰਜ ਅਪਰਾਧੀਆਂ ਨੇ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿਚ ਪੈਂਦੇ ਸੋਹਾਣਾ ਤੋਂ ਪਿਸਤੌਲ ਦੀ ਨੋਕ ‘ਤੇ ਇਕ ਵਿਅਕਤੀ ਕੋਲੋਂ ਵਰਨਾ ਕਾਰ ਖੋਹ ਲਈ ਸੀ। ਉਨ੍ਹਾਂ ਦਸਿਆ ਕਿ ਜਦੋਂ ਪੀਡ਼ਤ ਵਿਅਕਤੀ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ ਤਾਂ ਪੁਲਿਸ ਨੇ ਤੁਰਤ ਅਪਰਾਧੀਆਂ ਦਾ ਪਿੱਛਾ ਕੀਤਾ। ਜਦੋਂ ਪਿੱਛਾ ਕਰਦੀ ਹੋਈ ਪੁਲਿਸ ਟੀਮ ਨੈਣਾਂ ਦੇਵੀ ਖੇਤਰ ਵਿਚ ਪੀਡਬਲਯੂਡੀ ਰੈਸਟ ਹਾਊਸ ਦੇ ਕੋਲ ਪਹੁੰਚੀ ਤਾਂ ਉਨ੍ਹਾਂ ਵਿਚੋਂ ਇਕ ਅਪਰਾਧੀ ਨੇ ਪੁਲਿਸ ‘ਤੇ ਫਾਈਰਿੰਗ ਕਰਨੀ ਸ਼ੁਰੂ ਕਰ ਦਿਤੀ। (Mohali Police)
ਇਹ ਵੀ ਪੜ੍ਹੋ : ਘੱਗਰ ਦਰਿਆ ਨੇ ਤੋੜਿਆ 19 ਸਾਲ ਬਾਅਦ ਰਿਕਾਰਡ, ਮੱਚ ਗਈ ਹਾਹਾਕਾਰ
ਇਸ ਦੇ ਜਵਾਬ ਵਿਚ ਪੁਲਿਸ ਨੇ ਵੀ ਜਵਾਬੀ ਫਾਈਰਿੰਗ ਕੀਤੀ, ਜਿਸ ਵਿਚ ਇਕ ਅਪਰਾਧੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਨ੍ਹਾਂ ਦਸਿਆ ਕਿ ਮਸੀਹ ਨੂੰ ਗੰਭੀਰ ਹਾਲਤ ਵਿਚ ਆਨੰਦਪੁਰ ਸਾਹਿਬ ਦੇ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਹੋਰ ਦੋ ਅਮਨਪ੍ਰੀਤ ਅਤੇ ਗੋਲਡੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐਸਐਸਪੀ ਨੇ ਕਿਹਾ ਕਿ ਮੋਹਾਲੀ ਦੇ ਸੀਨੀਅਰ ਪੁਲਿਸ ਅਧਿਕਾਰੀ ਕੁਲਦੀਪ ਸਿੰਘ ਚਹਿਲ ਅਤੇ ਹੋਰ ਪੁਲਿਸ ਅਧਿਕਾਰੀ ਮੁਕਾਬਲੇ ਸਥਾਨ ‘ਤੇ ਪਹੁੰਚ ਗਏ। ਬਿਲਾਸਪੁਰ ਐਸਪੀ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ‘ਤੇ ਇਨ੍ਹਾਂ ਅਪਰਾਧੀਆਂ ਦੇ ਵਿਰੁਧ ਪਹਿਲਾਂ ਹੀ ਕਈ ਮਾਮਲੇ ਦਰਜ ਹਨ। ((Mohali Police))