ਮੁਹਾਲੀ ਪੁਲਿਸ ਨੇ ਕੱਢਿਆ ਵਿਸ਼ੇਸ਼ ਫਲੈਗ ਮਾਰਚ

Flag March

ਸ਼ਹਿਰ ਵਿਚ ਵਧੇਗੀ ਸੀਸੀਟੀਵੀ ਕੈਮਰਿਆਂ ਦੀ ਗਿਣਤੀ

ਮੋਹਾਲੀ (ਐੱਮ ਕੇ ਸ਼ਾਇਨਾ)। ਇਲਾਕੇ ‘ਚ ਸੁਰੱਖਿਆ ਦੇ ਮੱਦੇਨਜ਼ਰ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਫਲੈਗ ਮਾਰਚ (Flag March) ਕੱਢਿਆ ਗਿਆ। ਇਸ ਵਿੱਚ ਐਸਐਸਪੀ ਸੰਦੀਪ ਗਰਗ ਅਤੇ ਹੋਰ ਅਧਿਕਾਰੀ ਸ਼ਾਮਲ ਸਨ। ਫੇਜ਼-11 ਤੋਂ ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਪਹੁੰਚਿਆ। ਫਲੈਗ ਮਾਰਚ ਵਿੱਚ ਪੁਲਿਸ ਟੀਮ ਦੇ ਨਾਲ-ਨਾਲ ਵੱਖ-ਵੱਖ ਅਰਧ ਸੈਨਿਕ ਬਲਾਂ ਦੀਆਂ 4 ਬਟਾਲੀਅਨਾਂ ਵੀ ਸ਼ਾਮਲ ਸਨ।

ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿੱਚ ਪੁਲਿਸ ਵੱਲੋਂ ਲਗਾਤਾਰ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਆਉਣ ਵਾਲੇ ਸਮੇਂ ਵਿੱਚ ਸੀਸੀਟੀਵੀ ਕੈਮਰਿਆਂ ਦੀ ਗਿਣਤੀ ਵਧਾ ਕੇ ਸ਼ਹਿਰ ਵਿੱਚ ਸਰਵੋਤਮ ਨਿਗਰਾਨੀ ਪ੍ਰਣਾਲੀ ਤਿਆਰ ਕਰਨ ਜਾ ਰਹੀ ਹੈ ਤਾਂ ਜੋ ਇਨ੍ਹਾਂ ‘ਤੇ ਨਜ਼ਰ ਰੱਖ ਕੇ ਅਪਰਾਧੀਆਂ ਨੂੰ ਫੜਿਆ ਜਾ ਸਕੇ।

ਆਈਜੀ ਨੇ ਦੱਸਿਆ ਕਿ ਪੁਲਿਸ ਨੇ ਸਪੈਸ਼ਲ ਆਪ੍ਰੇਸ਼ਨ ਚਲਾ ਕੇ 1883 ਵਾਹਨਾਂ ਦੀ ਚੈਕਿੰਗ ਕੀਤੀ। ਪੁਲਿਸ ਨੇ ਪਹਿਲੀ ਵਾਰ ਵਾਹਨ ਐਪ ਰਾਹੀਂ 1065 ਵਾਹਨਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਕਰਦੇ ਹੋਏ 65 ਵਾਹਨਾਂ ਦੇ ਚਲਾਨ ਵੀ ਕੀਤੇ ਹਨ। ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ 300 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, 1.25 ਕਿਲੋ ਅਫੀਮ, ਪੁਆਇੰਟ 32 ਬੋਰ ਦਾ ਇੱਕ ਨਜਾਇਜ਼ ਪਿਸਤੌਲ, ਚਾਰ ਕਾਰਤੂਸ ਅਤੇ ਇੱਕ ਮੈਗਜ਼ੀਨ ਵੀ ਬਰਾਮਦ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।