ਮੋਹਾਲੀ : ਸਿਲੰਡਰ ਫੱਟਣ ਕਾਰਨ ਡਿੱਗੀ ਛੱਤ, ਇਕ ਦੀ ਮੌਤ ਦੋ ਜ਼ਖਮੀ

Mohali News

ਮੋਹਾਲੀ (ਐੱਮ ਕੇ ਸ਼ਾਇਨਾ) । ਮੋਹਾਲੀ ਦੇ ਪਿੰਡ ਟੀਡਾ ‘ਚ ਕੇਟਰਿੰਗ ਦੇ ਗੋਦਾਮ ‘ਚ ਬੁੱਧਵਾਰ ਸ਼ਾਮ ਸਿਲੰਡਰ ਫਟ ਗਿਆ। ਸਿਲੰਡਰ ਫਟਣ ਕਾਰਨ ਗੋਦਾਮ ਦੀ ਛੱਤ ਡਿੱਗ ਗਈ। ਇਸ ਹਾਦਸੇ ‘ਚ ਕੁੱਲ ਤਿੰਨ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਜਿੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਕੇਟਰਿੰਗ ਗੋਦਾਮ ਇੱਕ ਔਰਤ ਦੀ ਮਾਲਕੀਅਤ ਦੱਸਿਆ ਜਾਂਦਾ ਹੈ। Mohali News

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਦਾਮ ਦੇ ਅੰਦਰ ਮੌਜੂਦ ਲੋਕ ਇੱਕ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ ਵਿੱਚ ਗੈਸ ਭਰ ਰਹੇ ਸਨ। ਇਸ ਦੌਰਾਨ ਸਿਲੰਡਰ ਫਟ ਗਿਆ। ਇਹ ਲੋਕ ਪ੍ਰੋਗਰਾਮਾਂ ਵਿੱਚ ਏ.ਸੀ ਅਤੇ ਕੂਲਰ ਲਗਾਉਂਦੇ ਸਨ। ਹਾਦਸੇ ਦੇ ਸਮੇਂ ਗੋਦਾਮ ਦੇ ਅੰਦਰ ਸਿਰਫ਼ ਤਿੰਨ ਲੋਕ ਮੌਜੂਦ ਸਨ।

ਇਹ ਵੀ ਪੜ੍ਹੋ: ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਚੋਣਾਂ ਦਾ ਐਲਾਨ

ਪਿੰਡ ਵਾਸੀਆਂ ਨੇ ਦੱਸਿਆ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ। ਉਸ ਸਮੇਂ ਬਹੁਤ ਜ਼ੋਰਦਾਰ ਧਮਾਕਾ ਹੋਇਆ ਅਤੇ ਕੁਝ ਹੀ ਸਮੇਂ ਵਿੱਚ ਇਮਾਰਤ ਦੀ ਛੱਤ ਡਿੱਗ ਗਈ। ਪਿੰਡ ਵਾਸੀਆਂ ਨੇ ਟਰੈਕਟਰ ਅਤੇ ਟਰਾਲੀ ਦੀ ਮੱਦਦ ਨਾਲ ਮਲਬਾ ਹਟਾ ਕੇ ਪੀੜਤਾਂ ਨੂੰ ਮੌਕੇ ਤੋਂ ਬਾਹਰ ਕੱਢਿਆ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕੋਈ ਮੱਦਦ ਨਹੀਂ ਕੀਤੀ ਗਈ। Mohali News

ਇਸ ਮਾਮਲੇ ‘ਚ ਮ੍ਰਿਤਕ ਅਤੇ ਦੋ ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਦੋਂਕਿ ਗੋਦਾਮ ਦਾ ਮਾਲਕ ਅਜੇ ਤੱਕ ਪੁਲਿਸ ਦੇ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਹੋਵੇਗਾ। ਉਧਰ ਡੀਐਸਪੀ ਖਰੜ-2 ਧਰਮਵੀਰ ਸਿੰਘ ਦਾ ਕਹਿਣਾ ਹੈ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਜਲਦੀ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here