ਮੁਹਾਲੀ ‘ਚ ਕੂੜੇ ਤੋਂ ਸੱਤ ਮੈਗਾਵਾਟ ਬਿਜਲੀ ਪ੍ਰਾਜੈਕਟ ਲਾਉਣ ਲਈ ਮਿਲੀ ਹਰੀ ਝੰਡੀ

Mohali, Seven Megawatt, Power Projects, PowerCom

ਐਨ. ਟੀ. ਪੀ. ਸੀ. ਵੱਲੋਂ ਬੀ. ਓ. ਬੀ. ਅਧਾਰ ‘ਤੇ ਲਾਇਆ ਜਾਵੇਗਾ ਬਿਜਲੀ ਪ੍ਰਾਜੈਕਟ

ਅਸ਼ਵਨੀ ਚਾਵਲਾ/ਚੰਡੀਗੜ੍ਹ। ਕੂੜੇ ਤੋਂ ਸਾਫ ਤੇ ਕਿਫਾਇਤੀ ਬਿਜਲੀ ਪੈਦਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਮੁਹਾਲੀ ਜ਼ਿਲ੍ਹੇ ਦੇ ਸਮਗੌਲੀ ਵਿਖੇ 50 ਏਕੜ ਰਕਬੇ ਵਿੱਚ ਕੂੜੇ ਤੋਂ ਬਿਜਲੀ ਪੈਦਾ ਕਰਨਾ ਵਾਲਾ 7 ਮੈਗਾਵਾਟ ਸਮਰੱਥਾ ਦਾ ਬਿਜਲੀ ਪ੍ਰੋਜੈਕਟ ਲਗਾਇਆ ਜਾਵੇਗਾ ਜੋ ‘ਬਣਾਓ ਅਪਣਾਓ ਤੇ ਚਲਾਓ’ (ਬੀ.ਓ.ਓ.) ਮਾਡਲ ਦੇ ਅਧਾਰ ‘ਤੇ ਲਗਾਇਆ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਸ ਪ੍ਰੋਜੈਕਟ ਨੂੰ ਹਰੀ ਝੰਡੀ ਦਿੱਤੀ। PowerCom

ਜੋ ਗਮਾਡਾ ਤੇ ਪਟਿਆਲਾ ਨਗਰ ਨਿਗਮ ਠੋਸ ਰਹਿੰਦ-ਖੂੰਹਦ ਕਲੱਸਟਰ ਦਾ ਹਿੱਸਾ ਹੈ ਅਤੇ ਇਹ ਦੋ ਸਾਲ ਵਿੱਚ ਪੂਰਾ ਕੀਤਾ ਜਾਵੇਗਾ। ਇਸ ਪ੍ਰੋਜੈਕਟ ਤਹਿਤ ਮੁਹਾਲੀ ਤੇ ਪਟਿਆਲਾ ਤੋਂ ਇਕੱਠੇ ਕੀਤੇ ਜਾਂਦੇ 600 ਟਨ ਪ੍ਰਤੀ ਦਿਨ ਕੂੜੇ ਤੋਂ ਬਿਜਲੀ ਪੈਦਾ ਕੀਤੀ ਜਾਵੇਗੀ।ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ, ਜੋ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ।

ਨੂੰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨ.ਟੀ.ਪੀ.ਸੀ.) ਅਤੇ ਨਗਰ ਨਿਗਮ ਮੁਹਾਲੀ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕਰਨ ਦੀ ਪ੍ਰਵਾਨਗੀ ਦਿੱਤੀ।ਮੀਟਿੰਗ ਵਿੱਚ ਐਨ.ਟੀ.ਪੀ.ਸੀ. ਦੇ ਕੂੜੇ ਤੋਂ ਬਿਜਲੀ ਬਣਾਉਣ ਦੇ ਪ੍ਰੋਜੈਕਟ ਦੇ ਜਨਰਲ ਮੈਨੇਜ਼ਰ ਅਮਿਤ ਕੁਲਸ਼੍ਰੇਸ਼ਠਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਇਹ ਨਵੀਨਤਮ ਆਧੁਨਿਕ ਪਲਾਂਟ ਵਾਤਾਵਰਨ ਪੱਖੀ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਸੂਬੇ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਨ.ਟੀ.ਪੀ.ਸੀ. ਵੱਲੋਂ ਪਹਿਲਾਂ ਹੀ ਅਜਿਹੇ ਪ੍ਰੋਜੈਕਟ ਸੂਰਤ (ਗੁਜਰਾਤ) ਦੇ ਕਵਾਸ, ਵਾਰਾਨਸੀ, ਇੰਦੌਰ ਤੇ ਪੂਰਬੀ ਦਿੱਲੀ ਨਗਰ ਨਿਗਮ ਵਿੱਚ ਲਗਾਏ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।