ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਡੇਰਾਬੱਸੀ ਗੋਲੀ...

    ਡੇਰਾਬੱਸੀ ਗੋਲੀ ਚਲਾਉਣ ਵਾਲਾ ਸਬ ਇੰਸਪੈਕਟਰ ਮਅੱਤਲ

    ਡੇਰਾਬੱਸੀ ਗੋਲੀ ਚਲਾਉਣ ਵਾਲਾ ਸਬ ਇੰਸਪੈਕਟਰ ਮਅੱਤਲ

    ਡੇਰਾਬੱਸੀ। ਬੀਤੇ ਦਿਨੀਂ ਡੇਰਾਬੱਸੀ ਦੇ ਨਜ਼ਦੀਕੀ ਪਿੰਡ ਹੈਬਤਪੁਰ ਵਿੱਚ ਪੁਲਿਸ ਵੱਲੋਂ ਲਗਾਏ ਨਾਕੇ ਉਤੇ ਕੁਝ ਲੋਕਾਂ ਨਾਲ ਹੋਈ ਹੱਥੋਪਾਈ ਮੌਕੇ ਗੋਲੀ ਚਲਾਉਣ ਵਾਲੇ ਮੁਬਾਰਿਕਪੁਰ ਪੁਲਿਸ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਘਟਨਾ ਦੀ ਵੀਡੀਓ ਸਾਹਮਣੇ ਆਉਣ ਬਾਅਦ ਕੀਤੀ ਗਈ ਹੈ। ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸਬੰਧੀ ਤਿੰਨ ਮੈਂਬਰੀ ਇਕ ਐਸਆਈਟੀ ਦਾ ਗਠਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਦੌਰਾਨ ਇਕ ਨੌਜਵਾਨ ਜ਼ਖਮੀ ਹੋ ਗਿਆ ਸੀ, ਜਿਸਦਾ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ।

    ਇਸ ਸਬੰਧੀ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਹਾਲਾਂਕਿ ਪੀੜਤ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ, ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਗੋਲੀ ਚਲਾਉਣ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਕਰਨ ਲਈ ਇੱਕ ਐਸਆਈਟੀ ਵੀ ਗਠਿਤ ਕੀਤੀ ਗਈ ਹੈ ਅਤੇ ਜੇਕਰ 9 ਬਲਵਿੰਦਰ ਦੋਸ਼ੀ ਨਹੀਂ ਪਾਏ ਗਏ, ਤਾਂ ਫੈਸਲਾ ਰੱਦ ਕਰ ਦਿੱਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here