ਪ੍ਰੈਸ ਕਾਨਫਰੰਸ ਦੌਰਾਨ ਮੋਹਾਲੀ ਐਸਐਸਪੀ ਨੇ ਕੀਤੇ ਵੱਡੇ ਖੁਲਾਸੇ, ਤਿਉਹਾਰਾਂ ਮੌਕੇ ਮਾਹੌਲ ਖ਼ਰਾਬ ਕਰਨ ਦੀ ਸੀ ਕੋਸ਼ਿਸ਼

Mohali News
ਮੁਹਾਲੀ : ਪ੍ਰੈਸ ਕਾਨਫਰੰਸ ਦੌਰਾਨ  ਅੱਤਵਾਦੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ।

ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ 

ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਉਨ੍ਹਾਂ ਵੱਲੋਂ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨਾਂ ਦੀ ਪਹਿਚਾਣ ਸ਼ਕੀਲ ਅਹਿਮਦ ਉਰਫ ਲਾਡੀ ਪੁੱਤਰ ਬਸ਼ੀਰ ਅਹਿਮਦ ਜਿਲਾ ਗੁਰਦਾਸਪੁਰ, ਲਵਪ੍ਰੀਤ ਸਿੰਘ ਉਰਫ ਲੰਬੂ ਪੁੱਤਰ ਸਵਿੰਦਰ ਸਿੰਘ , ਸਰੂਪ ਸਿੰਘ ਉਰਫ ਸਰੂਪ , ਨਿਰਵੈਰ ਸਿੰਘ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ। (Mohali News)

ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ। ਐਸਐਸਪੀ ਜਿਲਾ ਮੋਹਾਲੀ ਸੰਦੀਪ ਗਰਗ ਦੁਆਰਾ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਮੋਹਾਲੀ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ ਬੀਕੇਆਈ ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਗੁੰਡੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ। (Mohali News)

Babbar Khalsa International

ਮੁਲਜ਼ਮਾਂ ਕੋਲੋਂ 6 ਪਿਸਤੌਲ, 275 ਜਿੰਦਾ ਕਾਰਤੂਸ ਵੀ ਬਰਾਮਦ 

ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।