ਅਦਾਲਤ ਨੇ ਪੰਜਾਂ ਮੁਲਜ਼ਮਾਂ ਨੂੰ ਤੀਜੀ ਵਾਰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ ‘ਤੇ

Court,  Accused,  Three Times,  Police Remand , Mohinderpal Bittu Murder Case

ਮਹਿੰਦਰਪਾਲ ਬਿੱਟੂ ਕਤਲ ਕਾਂਡ:

ਬਰਾਮਦ ਹੋਏ ਮੋਬਾਇਲ ਫੋਨਾਂ ਦੀਆਂ ਖੰਗਾਲੀਆਂ ਜਾਣਗੀਆਂ ਕਾਲ ਡਿਟੇਲਾਂ
ਅਗਲੇ ਦਿਨਾਂ ‘ਚ ਹੋ ਸਕਦੈ ਕਤਲ ਦੇ ਕਾਰਨਾਂ ਦਾ ਖੁਲਾਸ

 

ਖੁਸ਼ਵੀਰ ਸਿੰਘ ਤੂਰ
ਪਟਿਆਲਾ, 29 ਜੂਨ। 

ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਕੇ ਕਤਲ ਕਾਂਡ ‘ਚ ਸ਼ਾਮਲ ਪੰਜੇ ਮੁਲਜ਼ਮਾਂ ਨੂੰ ਅੱਜ ਅਦਾਲਤ ਨੇ ਮੁੜ ਤੀਜੀ ਵਾਰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਇਸ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ ਜੇਲ੍ਹ ‘ਚ ਬਰਾਮਦ ਹੋਏ ਮੋਬਾਇਲ ਫੋਨਾਂ ਦੀਆਂ ਕਾਲ ਡਿਟੇਲਾਂ ਨੂੰ ਖਗਾਲੇਗੀ ਕਿ ਇਨ੍ਹਾਂ ਵੱਲੋਂ ਕਿੱਥੇ ਕਿੱਥੇ ਫੋਨ ਕਾਲਾਂ ਕੀਤੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਮਹਿੰਦਰਪਾਲ ਬਿੱਟੂ ਕਤਲ ਮਾਮਲੇ ਵਿੱਚ ਸ਼ਾਮਲ ਨਾਭਾ ਜੇਲ੍ਹ ਅੰਦਰ ਬੰਦ ਮੁਲਜ਼ਮਾਂ ਗੁਰਸੇਵਕ ਸਿੰਘ, ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਤੇ ਜਸਪ੍ਰੀਤ ਸਿੰਘ ਨਿਹਾਲਾ ਦਾ ਅੱਜ ਦੋ ਦਿਨਾਂ ਰਿਮਾਂਡ ਖਤਮ ਹੋਣ ‘ਤੇ ਮੁੜ ਪਟਿਆਲਾ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਮੌਕੇ ਅਦਾਲਤ ਕੰਪਲੈਕਸ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕੀਤਾ ਹੋਇਆ ਸੀ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਦੇ ਪੰਜ ਦਿਨਾਂ ਰਿਮਾਂਡ ਦੀ ਹੋਰ ਮੰਗ ਕੀਤੀ ਗਈ ਸੀ ਅਤੇ ਪੁਲਿਸ ਨੇ ਅਦਾਲਤ ਅੱਗੇ ਕਿਹਾ ਸੀ ਕਿ ਜੇਲ੍ਹ ਅੰਦਰੋਂ ਕੱਲ੍ਹ ਮੋਬਾਇਲ ਫੋਨ ਬਰਾਮਦ ਹੋਏ ਹਨ ਤੇ ਇਨ੍ਹਾਂ ਮੁਲਜ਼ਮਾਂ ਤੋਂ ਇਸ ਬਾਰੇ ਪੁੱਛਗਿੱਛ ਕਰਨੀ ਹੈ ਤੇ ਕਾਲ ਡਿਟੇਲਾਂ ਦਾ ਮਿਲਾਣ ਕਰਨਾ ਹੈ ਕਿ ਇਨ੍ਹਾਂ ਨੇ ਕਿਸ ਕਿਸ ਨੂੰ ਫੋਨ ਕੀਤਾ ਹੈ। ਉਂਜ ਇਨ੍ਹਾਂ ਮੁਲਜ਼ਮਾਂ ਦੇ ਵਕੀਲਾਂ ਵੱਲੋਂ ਪੁਲਿਸ ਦੇ ਪੰਜ ਦਿਨਾਂ ਰਿਮਾਂਡ ਦਾ ਵਿਰੋਧ ਕੀਤਾ ਗਿਆ। ਅਦਾਲਤ ਵੱਲੋਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਨ੍ਹਾਂ ਨੂੰ ਤੀਜੀ ਵਾਰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬਰਾਮਦ ਹੋਏ ਇੱਕ ਮੋਬਾਇਲ ਫੋਨ ਤੋਂ ਅਣਗਿਣਤ ਬਾਰ ਫੋਨ ਕੀਤੇ

ਅਦਾਲਤ ਨੇ ਪੰਜਾਂ …
ਗਏ ਹਨ। ਪੁਲਿਸ ਹੁਣ ਇਹ ਪਤਾ ਲਗਾਉਣਾ ਚਾਹੁੰਦੀ ਹੈ ਕਿ ਇਹ ਫੋਨ ਕਿੱਥੇ ਕਿੱਥੇ ਕੀਤੇ ਗਏ ਹਨ। ਇਨ੍ਹਾਂ ਮੁਲਜ਼ਮਾਂ ਤੋਂ ਸੀਆਈਏ ਸਟਾਫ਼ ਪਟਿਆਲਾ ਵੱਲੋਂ ਪੁਛਗਿੱਛ ਕੀਤੀ ਜਾ ਰਹੀ ਹੈ, ਜਿੱਥੇ ਕਿ ਪੁਲਿਸ ਦੇ ਹੱਥ ਕਾਫੀ ਕੁਝ ਲੱਗਿਆ ਹੈ। ਉਂਜ ਇਸ ਮਾਮਲੇ ਸਬੰਧੀ ਅਜੇ ਕੋਈ ਵੀ ਪੁਲਿਸ ਅਧਿਕਾਰੀ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ। ਦੱਸਣਯੋਗ ਹੈ ਕਿ ਇਨ੍ਹਾਂ ਪੰਜੇ ਮੁਲਜ਼ਮਾਂ ਨੂੰ ਪਹਿਲਾ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਅਦਾਲਤ ਵੱਲੋਂ ਭੇਜਿਆ ਗਿਆ ਸੀ। 27 ਜੂਨ ਨੂੰ ਇਨ੍ਹਾਂ ਦਾ ਰਿਮਾਂਡ ਖਤਮ ਹੋਣ ਤੇ ਪੁਲਿਸ ਵੱਲੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਇਨ੍ਹਾਂ ਦਾ ਦੋ ਦਿਨਾਂ ਰਿਮਾਂਡ ਹਾਸਲ ਹੋਇਆ। ਅੱਜ ਦੋਂ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਦੋਂ ਦਿਨਾਂ ਲਈ ਇਨ੍ਹਾਂ ਨੂੰ ਮੁੜ ਪੁਲਿਸ ਹਵਾਲੇ ਕਰ ਦਿੱਤਾ ਗਿਆ। ਇਸ ਮਾਮਲੇ ਦੀ ਤਫਤੀਸ ਵਿੱਚ ਲੱਗੇ ਇੱਕ ਅਧਿਕਾਰੀ ਦਾ ਕਹਿਣਾ ਸੀ ਕਿ ਉਹ ਜ਼ਿਆਦਾ ਕੁਝ ਨਹੀਂ ਦੱਸ ਸਕਦੇ, ਪਰ ਉਹ ਜਲਦੀ ਹੀ ਇਸ ਕਤਲ ਕਾਂਡ ਤੋਂ ਪਰਦਾ ਜ਼ਰੂਰ ਉਠਾ ਦੇਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।