ਆਉਂਦੇ ਕਈ ਦਿਨਾਂ ਤੱਕ ਸਰਗਰਮ ਰਹੇਗਾ ਮਾਨਸੂਨ, ਕਈ ਸੂਬਿਆਂ ’ਚ ਵਰ੍ਹੇਨਗੇ ਬੱਦਲ

Wether Today

ਚੰਡੀਗੜ੍ਹ। ਅੱਜ ਫਿਰ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ (Wether Today) ਦਾ ਅਨੁਮਾਨ ਹੈ। ਕਈ ਦਿਨਾਂ ਤੱਕ ਸਰਗਰਮ ਰਹੇਗਾ ਮਾਨਸੂਨ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ। ਹਰਿਆਣਾ ਵਿੱਚ ਅੱਜ ਵੀ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 3 ਤੋਂ 4 ਦਿਨਾਂ ਤੱਕ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 26 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਕਾਰਨ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ।

ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਵੀ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਬਰਸਾਤ ਜਾਰੀ ਰਹੇਗੀ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਸੂਬੇ ਵਿੱਚ ਜਅਿਾਦਾ ਮੀਂਹ ਪਿਆ ਹੈ। ਪਹਿਲੀ ਜੁਲਾਈ ਤੋਂ ਪਹਿਲੇ ਦੋ ਹਫਤਿਆਂ ਤੱਕ ਲਗਾਤਾਰ ਮੀਂਹ ਪਿਆ। ਉਂਜ ਚੌਥੇ ਹਫਤੇ ਵੀ ਹਰ ਰੋਜ ਮੀਂਹ ਪੈਂਦਾ ਨਜਰ ਆ ਰਿਹਾ ਹੈ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਪਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਹਰਿਆਣਾ ਦੇ ਰੇਵਾੜੀ, ਰੋਹਤਕ, ਸਰਸਾ, ਫਤਿਹਾਬਾਦ, ਜੀਂਦ ਤੇ ਹਿਸਾਰ ਜ਼ਿਲ੍ਹਿਆਂ ਵਿੱਚ ਖੂਬ ਮੀਂਹ ਪਿਆ। ਪੂਰਾ ਦਿਨ ਬੱਦਲ ਛਾਏ ਰਹੇ ਅਤੇ ਤਿੰਨ ਘੰਟੇ ਤੱਕ ਮੀਂਹ ਪੈਂਦਾ ਰਿਹਾ। ਕਈ ਥਾਵਾਂ ’ਤੇ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੂਬੇ ਵਿੱਚ ਕਈ ਦਿਨਾਂ ਤੱਕ ਮੌਸਮ ਦਾ ਇਹੀ ਹਾਲ ਰਹੇਗਾ। ਕਿਤੇ ਭਾਰੀ ਮੀਂਹ ਪਵੇਗਾ ਅਤੇ ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਅਗਲੇ ਤਿੰਨ ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਵੇਗਾ ਭਾਰੀ ਮੀਂਹ | Wether Today

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਕੁਝ ਘੰਟਿਆਂ ਦੌਰਾਨ ਪੰਜਾਬ ਦੇ ਫਾਜ਼ਿਲਕਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮਿ੍ਰਤਸਰ, ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਅਸਮਾਨੀ ਬਿਜਲੀ ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ : ਸਫਾਈ ਸੇਵਕ ਦੀ ਮੌਤ ਨੂੰ ਲੈ ਕੇ ਧਰਨਾਕਾਰੀਆਂ ਨੇ ਸੁਨਾਮ ਜਾਖਲ ਰੋਡ ਕੀਤਾ ਜਾਮ