ਸ਼ਾਹ ਸਤਿਨਾਮ ਜੀ ਧਾਮ ਡੇਰਾ ਸੱਚਾ ਸੌਦਾ, ਬਰਨਾਵਾ ’ਚ ਭਾਰੀ ਤਾਦਾਦ ’ਚ ਪੁੱਜੀ ਸਾਧ-ਸੰਗਤ, ਕਾਬਿਲੇ-ਤਾਰੀਫ ਰਹੇ ਪ੍ਰਬੰਧ
Barnawa: ਬਰਨਾਵਾ (ਰਕਮ ਸਿੰਘ)। ਡੇਰਾ ਸੱਚਾ ਸੌਦਾ ਦੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀ ਸਾਧ-ਸੰਗਤ ਨੇ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ਡੇਰਾ ਸੱਚਾ ਸੌਦਾ, ਬਰਨਾਵਾ ਵਿਖੇ ਡੇਰਾ ਸੱਚਾ ਸੌਦਾ ਦੇ ਸਥਾਪਨਾ ਮਹੀਨੇ ਦਾ ਪਵਿੱਤਰ ਭੰਡਾਰਾ ਮਨਾਇਆ। ਇਸ ਮੌਕੇ ਸਤਿਸੰਗ ਭੰਡਾਰੇ ਦਾ ਪ੍ਰੋਗਰਾਮ ਕੀਤਾ ਗਿਆ। ਪਵਿੱਤਰ ਭੰਡਾਰੇ ’ਚ ਭਾਰੀ ਤਾਦਾਦ ’ਚ ਸਾਧ-ਸੰਗਤ ਨੇ ਸ਼ਿਰਕਤ ਕੀਤੀ ਅਤੇ ਖੁਸ਼ੀਆਂ ਮਨਾਈਆਂ। ਪਵਿੱਤਰ ਭੰਡਾਰੇ ਦੀ ਸ਼ੁਰੂਆਤ ਸਵੇਰੇ 10 ਵਜੇ ਪਵਿੱਤਰ ਨਾਅਰਾ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦੇ ਨਾਲ ਹੋਈ।
ਇਸ ਤੋਂ ਬਾਅਦ ਕਵੀਰਾਜਾਂ ਨੇ ਵੱਖ-ਵੱਖ ਭਗਤੀ ਭਰੇ ਸ਼ਬਦਾਂ ਰਾਹੀਂ ਡੇਰਾ ਸੱਚਾ ਸੌਦਾ ਸਥਾਪਨਾ ਮਹੀਨੇ ਦੇ ਪਵਿੱਤਰ ਭੰਡਾਰੇ ਦੀਆਂ ਖੁਸ਼ੀਆਂ ਮਨਾਈਆਂ। ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਨਮੋਲ ਬਚਨਾਂ ਨੂੰ ਸਾਧ-ਸੰਗਤ ਨੇ ਵੱਡੀਆਂ-ਵੱਡੀਆਂ ਸਕਰੀਨਾਂ ਰਾਹੀਂ ਇੱਕਚਿਤ ਹੋ ਕੇ ਸਰਵਣ ਕੀਤਾ।
ਪਵਿੱਤਰ ਭੰਡਾਰੇ ਮੌਕੇ ਪੰਛੀ ਉਧਾਰ ਮੁਹਿੰਮ ’ਤੇ ਰੌਸ਼ਨੀ ਪਾਉਂਦੀ ਇੱਕ ਡਾਕਿਊਮੈਂਟ੍ਰੀ ਵੀ ਦਿਖਾਈ ਗਈ। ਇਸ ਤੋਂ ਬਾਅਦ ਨਸ਼ਿਆਂ ਖਿਲਾਫ਼ ਜਾਗਰੂਕ ਕਰਦੇ ਪੂਜਨੀਕ ਗੁਰੂ ਜੀ ਦੇ ਗੀਤ ‘ਜਾਗੋ ਦੁਨੀਆ ਦੇ ਲੋਕੋ’ ਅਤੇ ‘ਅਸ਼ੀਰਵਾਦ ਮਾਂਓਂ ਕਾ’ ਵੀ ਚਲਾਇਆ ਗਿਆ। ਪਵਿੱਤਰ ਭੰਡਾਰੇ ਦੀ ਸਮਾਪਤੀ ’ਤੇ ਸਾਧ-ਸੰਗਤ ਨੂੰ ਲੰਗਰ ਛਕਾਇਆ ਗਿਆ ਅਤੇ ਪ੍ਰਸ਼ਾਦ ਵੰਡਿਆ ਗਿਆ। ਇਸ ਦੌਰਾਨ ਸਾਧ-ਸੰਗਤ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਪਾਣੀ, ਟ੍ਰੈਫਿਕ, ਲੰਗਰ, ਮੈਡੀਕਲ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਬਾਖੂਬੀ ਆਪਣੀਆਂ ਸੇਵਾਵਾਂ ਨਿਭਾਈਆਂ।
ਇਹ ਵੀ ਪੜ੍ਹੋ : Saint Dr MSG: ਜਦੋਂ ਪੂਜਨੀਕ ਗੁਰੂ ਜੀ ਨੂੰ ਵੇਖ, ਪ੍ਰਸੰਨ ਹੋਏ ਪੂਜਨੀਕ ਪਰਮ ਪਿਤਾ ਜੀ
ਇਸ ਤੋਂ ਬਾਅਦ ਕਵੀਰਾਜ਼ਾਂ ਨੇ ਲੜੀਵਾਰ ਸ਼ਬਦਵਾਣੀ ਕੀਤੀ। ਇਸ ਮੌਕੇ ’ਤੇ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ 168 ਮਾਨਵਤਾ ਭਲਾਈ ਦੇ ਕਾਰਜ਼ ਤੇਜ਼ ਗਤੀ ਨਾਲ ਕਰਨ ਦਾ ਸੰਕਲਪ ਲਿਆ। ਆਓ ਵੀਡੀਓ ’ਚ ਵੇਖਦੇ ਹਾਂ ਪਵਿੱਤਰ ਭੰਡਾਰੇ ਦੀਆਂ ਝਲਕੀਆਂ…