Moose wala Murder Case : ਗੋਲਡੀ ਬਰਾੜ ਦੀ ਅਮਰੀਕਾ ’ਚ ਮੌਤ ਦਾ ਦਾਅਵਾ!

Gangster Goldy Brar
Moose wala Murder Case : ਗੋਲਡੀ ਬਰਾੜ ਦੀ ਅਮਰੀਕਾ ’ਚ ਮੌਤ ਦਾ ਦਾਅਵਾ!

ਡੱਲਾ-ਲਖਬੀਰ ਨੇ ਜ਼ਿੰਮੇਵਾਰੀ ਲਈ (Gangster Goldy Brar)

  • ਮੂਸੇਵਾਲਾ ਕਤਲ ਕਾਂਡ ਦਾ ਸੀ ਮਾਸਟਰਮਾਈਂਡ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ 30 ਅਪਰੈਲ ਮੰਗਲਵਾਰ ਸ਼ਾਮ 5.30 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ’ਚ ਆਪਣੇ ਦੋਸਤ ਨਾਲ ਗਲੀ ’ਚ ਬਾਹਰ ਖੜ੍ਹੇ ਗੋਲਡੀ ਬਰਾੜ ਨੂੰ ਕੁਝ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ: ਸੁਪਰੀਮ ਕੋਰਟ: ਕੋਵਿਸ਼ੀਲਡ ਵੈਕਸੀਨ ਦੇ ਮਾੜੇ ਪ੍ਰਭਾਵਾਂ ਦੀ ਜਾਂਚ ਹੋਵੇ

ਇੱਕ ਅਮਰੀਕੀ ਪੁਲਿਸ ਅਧਿਕਾਰੀ ਨੇ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ’ਚੋਂ ਇੱਕ ਦੀ ਮੌਤ ਹੋ ਗਈ ਹੈ। ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਗੋਲਡੀ ਬਰਾੜ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।