ਸਿਹਤ ਵਿਭਾਗ ਦੇ ਉੱਚ ਅਧਿਕਾਰੀ ਨੂੰ ਨੋਟਿਸ ਜਾਰੀ | Sidhu Moose Wala
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਿੱਧੂ ਮੂਸੇ ਵਾਲਾ ਦੇ ਪਿਤਾ ਤੇ ਮਾਤਾ ਤੋਂ ਨਵ ਜਨਮ ਬੱਚੇ ਬਾਰੇ ਜਾਣਕਾਰੀ ਲੈਣ ਤੇ ਉਨ੍ਹਾਂ ਨੂੰ ਕਥਿਤ ਹਰਾਸਮੈਂਟ ਕਰਨ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਤੋਂ ਹੀ ਖਾਸੇ ਨਰਾਜ ਹੋ ਗਏ ਹਨ। ਜਿਸ ਕਾਰਨ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਅਜੋਇ ਸ਼ਰਮਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ। ਅਜੋਇ ਸ਼ਰਮਾ ਨੂੰ ਹੁਣ 15 ਦਿਨਾਂ ’ਚ ਇਹ ਜਾਣਕਾਰੀ ਦੇਣੀ ਹੋਏਗੀ ਕਿ ਉਨ੍ਹਾਂ ਨੇ ਭਾਰਤੀ ਸਰਵਿਸ ਨਿਯਮ 1969 ਦੀ ਉਲੰਘਨਾ ਕਰਦੇ ਹੋਏ ਆਪਣੀ ਡਿਊਟੀ ਪੂਰਨ ਰੂਪ ’ਚ ਨਹੀਂ ਨਿਭਾਉਣ ਦੋਸ਼ ਤਹਿਤ ਉਨਾਂ ਖਿਲਾਫ ਕਾਰਵਾਈ ਕਿਉਂ ਨਾ ਕੀਤੀ ਜਾਵੇ? (Sidhu Moose Wala)
ਨਾਕਾਬੰਦੀ ਦੌਰਾਨ ਪੁਲਿਸ ਨੂੰ ਕਾਰ ’ਚੋਂ ਮਿਲੀ 40 ਲੱਖ ਰੁਪਏ ਦੀ ਨਗਦੀ, ਵਿਅਕਤੀ ਫਰਾਰ
ਜਾਣਕਾਰੀ ਅਨੁਸਾਰ ਸਿੱਧੂ ਮੂਸੇ ਵਾਲਾ ਦੇ ਘਰ ’ਚ ਬੀਤੇ ਦਿਨੀ ਇੱਕ ਪੁੱਤਰ ਨੇ ਜਨਮ ਲਿਆ ਸੀ ਜਿਸ ਤੋਂ ਬਾਅਦ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਇੱਕ ਵੀਡੀਓ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਤੇ ਦੋਸ਼ ਲਾਏ ਗਏ ਸਨ ਕਿ ਨਵ ਜਨਮੇ ਬੱਚੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਧਿਕਾਰੀ ਉਨ੍ਹਾਂ ਨੂੰ ਹਰਾਸਮੈਂਟ ਕਰ ਰਹੇ ਹਨ ਤੇ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਮੰਗ ਰਹੇ ਹਨ। ਇਸ ਮਾਮਲੇ ’ਚ ਬਲਕੌਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਘੇਰੇ ’ਚ ਲਿਆ ਗਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਦਫਤਰ ਨੇ ਇਸ ਪੂਰੇ ਮਾਮਲੇ ਦੀ ਜਦੋਂ ਜਾਣਕਾਰੀ ਲੈਂਦੇ ਹੋਏ ਜਾਂਚ ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਕੇਂਦਰ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਇਸ ਮਾਮਲੇ ’ਚ ਪੂਰੀ ਰਿਪੋਰਟ ਮੰਗੀ ਸੀ। (Sidhu Moose Wala)
ਕਿਉਂਕਿ ਦੇਸ਼ ’ਚ ਆਈਵੀਐਫ ਤਕਨੀਕ ਨਾਲ ਪੈਦਾ ਹੋਣ ਵਾਲੇ ਬੱਚਿਆਂ ਨੂੰ ਜਨਮ ਦੇਣ ਲਈ ਮਾਤਾ-ਪਿਤਾ ਲਈ ਇੱਕ ਉਮਰ ਤੈਅ ਕੀਤੀ ਹੋਈ ਹੈ। ਇਸ ਮਾਮਲੇ ’ਚ ਕੇਂਦਰ ਸਰਕਾਰ ਤੋਂ ਪੱਤਰ ਪ੍ਰਾਪਤ ਹੋਣ ਤੋਂ ਬਾਅਦ ਸਿਹਤ ਵਿਭਾਗ ਦੇ ਉਚ ਅਧਿਕਾਰੀ ਅਜੋਇ ਸ਼ਰਮਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਤੋਂ ਇਸ ਸੰਬੰਧ ’ਚ ਜਾਣਕਾਰੀ ਮੰਗੀ ਗਈ ਸੀ ਜਿਸ ਤੋਂ ਬਾਅਦ ਇਹ ਪੂਰਾ ਮਾਮਲਾ ਸਾਹਮਣੇ ਆਇਆ ਸੀ। ਮੁੱਖ ਮੰਤਰੀ ਦਫਤਰ ਨੇ ਇਸ ਜਾਂਚ ਦੌਰਾਨ ਪਾਇਆ ਕਿ ਸਿਹਤ ਵਿਭਾਗ ਵੱਲੋਂ ਕੇਂਦਰ ਸਰਕਾਰ ਦੇ ਪੱਤਰ ਬਾਰੇ ਸਿੱਧੇ ਹੀ ਕਾਰਵਾਈ ਕਰ ਦਿੱਤੀ ਗਈ ਜਦੋਂ ਕਿ ਇਸ ਮਾਮਲੇ ’ਚ ਨਾ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਗਿਆ ਤੇ ਨਾ ਹੀ ਸਿਹਤ ਵਿਭਾਗ ਦੇ ਕੈਬਿਨੇਟ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਉਕਤ ਉੱਚ ਅਧਿਕਾਰੀ ਨੂੰ 15 ਦਿਨਾਂ ਦਾ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ (Sidhu Moose Wala)