ਮੂਸੇਵਾਲਾ ਹੱਤਿਆਕਾਂਡ : ਕਤਲ ਦੀ ਸਾਜਿਸ਼ ’ਚ ਸ਼ਾਮਿਲ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ 2 ਲੋਕ ਨਾਮਜ਼ਦ

ਮੂਸੇਵਾਲਾ ਹੱਤਿਆਕਾਂਡ : ਕਤਲ ਦੀ ਸਾਜਿਸ਼ ’ਚ ਸ਼ਾਮਿਲ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ 2 ਲੋਕ ਨਾਮਜ਼ਦ

ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਅੱਗ ਪੰਜਾਬੀ ਮਿਊਜ਼ਿਕ ਇੰਡਸਟਰੀ ਤੱਕ ਪਹੁੰਚ ਗਈ ਹੈ। ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ 2 ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਦੋ ਲੋਕ ਖੁਦ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਹਨ। ਪੁਲਿਸ ਜਲਦੀ ਹੀ ਇਨ੍ਹਾਂ ਦੇ ਨਾਵਾਂ ਦਾ ਖੁਲਾਸਾ ਕਰੇਗੀ। ਮੂਸੇਵਾਲਾ ਦੇ ਪਿਤਾ ਨੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਹੈ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਹ ਲੋਕ ਮੂਸੇਵਾਲਾ ਨੂੰ ਧਮਕੀਆਂ ਦੇ ਰਹੇ ਹਨ। ਜਿਸ ਤੋਂ ਬਾਅਦ ਦੋਵਾਂ ਨੂੰ ਆਈਪੀਸੀ ਦੀ ਧਾਰਾ 120ਬੀ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਦੋਵੇਂ ਸ਼ੁਰੂਆਤੀ ਦੌਰ ’ਚ ਮੂਸੇਵਾਲਾ ਨਾਲ ਜੁੜੇ ਹੋਏ ਸਨ

ਮੂਸੇਵਾਲਾ ਦੇ ਪਿਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਪਹਿਲਾਂ ਤਾਂ ਦੋਵੇਂ ਸਿੱਧੂ ਨਾਲ ਜੁੜੇ ਹੋਏ ਸਨ। ਇਹ ਉਸ ਸਮੇਂ ਦੀ ਗੱਲ ਹੈ ਜਦੋਂ ਮੂਸੇਵਾਲਾ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਆਪਣੇ ਗਾਇਕੀ ਕਰੀਅਰ ਦੀ ਸ਼ੁਰੂਆਤ ਕਰ ਰਿਹਾ ਸੀ। ਮੁਸੇਵਾਲਾ ਨਾਲ ਸ਼ੁਰੂ ਵਿੱਚ ਦੋਵਾਂ ਦੇ ਬਹੁਤ ਚੰਗੇ ਸਬੰਧ ਸਨ। ਉਨ੍ਹਾਂ ਦਾ ਇੱਕ ਮਿਊਜ਼ਿਕ ਸਟੂਡੀਓ ਸੀ, ਜਿਸ ਰਾਹੀਂ ਮੂਸੇਵਾਲਾ ਦੇ ਕਈ ਗੀਤ ਲਾਂਚ ਕੀਤੇ ਗਏ ਸਨ। ਇਸ ਤੋਂ ਬਾਅਦ ਮੂਸੇਵਾਲਾ ਨੇ ਕਈ ਦੇਸ਼ਾਂ ਵਿੱਚ ਸਟੇਜ ਸ਼ੋਅ ਕੀਤੇ। ਦੋਵਾਂ ਨੇ ਇਸ ਲਈ ਸਾਰਾ ਪ੍ਰਬੰਧ ਦੇਖਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ