ਮੂਸੇਵਾਲਾ ਹੱਤਿਆਕਾਂਡ : ਲੁਧਿਆਣਾ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪੇਸ਼ੀ ਅੱਜ

7 ਦਿਨਾਂ ਦਾ ਰਿਮਾਂਡ ਖ਼ਤਮ

ਲੁਧਿਆਣਾ (ਸੱਚ ਕਹੂੰ ਨਿਊਜ਼)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸੱਤ ਦਿਨ ਦੇ ਰਿਮਾਂਡ ਤੋਂ ਬਾਅਦ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਜੱਗੂ ’ਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਸ਼ੂਟਰਾਂ ਨੂੰ ਬਠਿੰਡਾ ਤੋਂ ਫਾਰਚੂਨਰ ਗੱਡੀਆਂ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਤਬੀਰ ਸਿੰਘ ਵਾਸੀ ਅੰਮ੍ਰਿਤਸਰ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਕੇਸ ਦਰਜ ਕਰ ਲਿਆ ਹੈ। ਸੀਆਈਏ-2 ਇਸ ਮਾਮਲੇ ਵਿੱਚ ਪੁੱਛਗਿੱਛ ਲਈ ਜੱਗੂ ਨੂੰ ਬਟਾਲਾ ਜੇਲ੍ਹ ਤੋਂ ਲੁਧਿਆਣਾ ਲੈ ਕੇ ਆਈ ਸੀ। ਅਦਾਲਤ ਨੇ ਜੱਗੂ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜੱਗੂ ਦੇ ਪ੍ਰੋਡਕਸ਼ਨ ਰਿਮਾਂਡ ਦੌਰਾਨ ਹੀ ਪੁਲਿਸ ਨੂੰ ਗੁਰਮੀਤ ਮੀਤੇ ਬਾਰੇ ਪਤਾ ਲੱਗਾ ਕਿ ਉਹ ਵੀ ਬਠਿੰਡਾ ਜਾਣ ਸਮੇਂ ਫਾਰਚੂਨਰ ਗੱਡੀ ਵਿੱਚ ਸੀ। ਇਸ ਦੌਰਾਨ ਪੁਲਿਸ ਨੇ ਬਟਾਲਾ ਜੇਲ੍ਹ ਵਿੱਚੋਂ ਗੁਰਮੀਤ ਮੀਤਾ ਦੇ ਪ੍ਰੋਡਕਸ਼ਨ ਵਾਰੰਟ ਲੈ ਲਏ। ਗੁਰਮੀਤ ਮੀਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਖਾਸ ਹੈ। ਮੁਲਜ਼ਮ ਗੁਰਮੀਤ ਮੀਤ ਜੱਗੂ ਦੇ ਗਰੋਹ ਵਿੱਚ ਸ਼ਾਮਲ ਹੋ ਗਿਆ ਸੀ। ਬਠਿੰਡਾ ਨੂੰ ਜਾਂਦੇ ਸਮੇਂ ਮਨੀ ਰਈਆ ਕਾਰ ਵਿੱਚ ਸੀ, ਸਤਬੀਰ ਦੇ ਨਾਲ ਗੁਰਮੀਤ ਮੀਤ ਤੀਸਰਾ ਵਿਅਕਤੀ ਸੀ।

7 ਦਿਨਾਂ ਦੇ ਰਿਮਾਂਡ ’ਤੇ ਪੁਲਿਸ ਨੇ ਇਸੇ ਮਾਮਲੇ ’ਚ ਗੈਂਗਸਟਰ ਜੱਗੂ ਤੋਂ ਪੁੱਛਗਿੱਛ ਕੀਤੀ ਹੈ। ਗੈਂਗਸਟਰ ਜੱਗੂ ਦੀ ਪੇਸ਼ੀ ਨੂੰ ਲੈ ਕੇ ਲੁਧਿਆਣਾ ਪੁਲਿਸ ਅੱਜ ਅਦਾਲਤ ’ਚ ਸੁਰੱਖਿਆ ਵਿਵਸਥਾ ਮਜ਼ਬੂਤ ​​ਰੱਖੇਗੀ। ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਬੰਬੀਹਾ ਗੈਂਗ ਨੇ ਜੱਗੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹੋਣ ਕਾਰਨ ਸਾਰੀ ਅਦਾਲਤ ਵਿੱਚ ਪੁਲਿਸ ਤਾਇਨਾਤ ਰਹੇਗੀ। ਅਜਿਹੇ ’ਚ ਪੁਲਿਸ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ, ਇਸ ਲਈ ਜੱਗੂ ਨੂੰ ਸਖਤ ਸੁਰੱਖਿਆ ਵਿਚਕਾਰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ