ਮੂਸੇਵਾਲਾ ਹੱਤਿਆਕਾਂਡ : ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਕੀਤਾ ਗਿ੍ਰਫਤਾਰ

ਸ਼ਾਰਪਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਕੀਤਾ ਗਿ੍ਰਫਤਾਰ

ਅੰਮ੍ਰਿਤਸਰ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁੱਖ ਦੋਸ਼ੀ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਅੱਜ ਸਵੇਰ ਤੋਂ ਹੀ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਵਿੱਚ ਐਂਟੀ ਗੋਂਡਾ ਟਾਸਕ ਫੋਰਸ (ਏਜੀਟੀਐਫ) ਅਤੇ ਐਸਟੀਐਫ ਦੀ ਕਾਫੀ ਭੀੜ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਸਾਂਝੇ ਆਪ੍ਰੇਸ਼ਨ ’ਚ ਮੁੰਡੀ ਨੂੰ ਫੜਨ ’ਚ ਸਫਲਤਾ ਹਾਸਲ ਕੀਤੀ ਹੈ ਪਰ ਸੀਨੀਅਰ ਅਧਿਕਾਰੀ ਅਜੇ ਇਸ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਗੈਂਗਸਟਰ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਦੇ ਐਨਕਾਊਂਟਰ ਤੋਂ ਬਾਅਦ ਮੁੰਡੀ ਹੀ ਇਕੱਲਾ ਸ਼ੂਟਰ ਬਚਿਆ ਸੀ।

ਦਿੱਲੀ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ 3 ਸ਼ਾਰਪਸ਼ੂਟਰਾਂ ਪਿ੍ਰਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਗਿ੍ਰਫ਼ਤਾਰ ਕੀਤਾ ਹੈ। ਮੰਨੂੰ ਅਤੇ ਰੂਪਾ ਦੇ ਮੁਕਾਬਲੇ ਤੋਂ ਬਾਅਦ ਡਰਿਆ ਹੋਇਆ ਮੁੰਡੀ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਸੀ। ਮੰਗਲਵਾਰ ਸਵੇਰੇ ਪੁਲਿਸ ਨੂੰ ਮੁੰਡੀ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ।

ਪੰਜਾਬ ਪੁਲਿਸ ਜਲਦ ਹੀ ਇਸ ਦਾ ਕਰ ਸਕਦੀ ਹੈ ਐਲਾਨ

ਫਿਲਹਾਲ ਅਧਿਕਾਰੀ ਗਿ੍ਰਫਤਾਰੀ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ ਪਰ ਕੋਈ ਵੀ ਅਧਿਕਾਰੀ ਮੁੰਡੀ ਦੀ ਗਿ੍ਰਫਤਾਰੀ ਤੋਂ ਸਾਫ ਇਨਕਾਰ ਵੀ ਨਹੀਂ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਡੀਜੀਪੀ ਦਫ਼ਤਰ ਤੋਂ ਮੁੰਡੀ ਦੀ ਗਿ੍ਰਫ਼ਤਾਰੀ ਦਾ ਐਲਾਨ ਕੀਤਾ ਜਾ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ