ਮੂਸੇਵਾਲਾ ਕਤਲ ਮਾਮਲਾ : ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਚੌਧਰੀ ਦਾ ਪੁਲਿਸ ਰਿਮਾਂਡ ਵਧਿਆ

ਮੂਸੇਵਾਲਾ ਕਤਲ ਮਾਮਲਾ : ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਚੌਧਰੀ ਦਾ ਪੁਲਿਸ ਰਿਮਾਂਡ ਵਧਿਆ

ਮਾਨਸਾ (ਸੁਖਜੀਤ ਮਾਨ)। 29 ਮਈ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਦਿੱੱਲੀ ਤੋਂ ਟਰਾਂਜਿਟ ਰਿਮਾਂਡ ’ਤੇ ਲਿਆਂਦੇ ਗਏ ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਚੌਧਰੀ ਦਾ ਪੁਲਿਸ ਰਿਮਾਂਡ 5 ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ। ਉਨਾਂ ਦਾ 8 ਦਿਨ ਦਾ ਰਿਮਾਂਡ ਪੂਰਾ ਹੋਣ ’ਤੇ ਅੱਜ ਇੱਥੇ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਪੁਲਿਸ ਵੱਲੋਂ ਸਥਾਨਕ ਚੀਫ ਜੁਡੀਸ਼ੀਅਲ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਮਾਣਯੋਗ ਅਦਾਲਤ ਨੇ ਉਨਾਂ ਦਾ ਮੁੜ 5 ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ