ਮੂਸੇਵਾਲਾ ਕਤਲਕਾਂਡ ਦੇ ਮਾਸਟਮਾਈਂਡ ਗੋਲਡੀ ਬਰਾੜ ਦਾ ਦਾਅਵਾ : ਕਿਹਾ ਮੈਂ ਹਿਰਾਸਤ ’ਚ ਨਹੀਂ ਹਾਂ

(ਸੱਚ ਕਹੂੰ ਨਿਊਜ਼)
ਲੁਧਿਆਣਾ । ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕੈਲੀਫੋਰਨੀਆ ਪੁਲਿਸ ਨੇ ਸਾਡੇ ਨਾਲ ਸੰਪਰਕ ਕੀਤਾ ਹੈ। ਜਲਦ ਹੀ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਕੀਤਾ। ਪਰ ਉਸ ਦੇ ਇਸ ਦਾਅਵੇ ਨੂੰ ਗੈਂਗਸਟਰ ਗੋਲਡੀ ਬਰਾੜ ਨੇ ਰੱਦ ਕਰ ਦਿੱਤਾ ਹੈ। ਗੋਲਡੀ ਬਰਾੜ ਨੇ ਇਕ ਪੱਤਰਕਾਰ ਨੂੰ ਫੋਨ ‘ਤੇ ਦਿੱਤੀ ਇੰਟਰਵਿਊ ‘ਚ ਕਿਹਾ ਕਿ ਉਹ ਕਿਸੇ ਦੀ ਗ੍ਰਿਫਤ ‘ਚ ਨਹੀਂ ਹੈ। ਉਸਨੇ ਇਹ ਵੀ ਕਿਹਾ ਕਿ ਉਸਦੇ ਹੱਥ ਵਿੱਚ 24 ਘੰਟੇ ਪਿਸਤੌਲ ਹੈ, ਮੈਂ ਆਪਣੇ ਆਪ ਨੂੰ ਗੋਲੀ ਮਾਰਾਂਗਾ ਪਰ ਪੁਲਿਸ ਦੇ ਹੱਥ ਕਦੇ ਨਹੀਂ ਆਵਾਂਗਾ। ਉਨ੍ਹਾਂ ਕਿਹਾ ਕਿ ਉਹ ਅਮਰੀਕਾ ਵਿੱਚ ਨਹੀਂ ਹੈ ਅਤੇ ਇਹ ਨਹੀਂ ਦੱਸ ਸਕਦਾ ਕਿ ਉਹ ਇਸ ਸਮੇਂ ਕਿੱਥੇ ਹੈ।

ਕੀ ਹੈ ਮਾਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਸੰਬਰ ਨੂੰ ਅਹਿਮਦਾਬਾਦ, ਗੁਜਰਾਤ ਵਿੱਚ ਪੁਸ਼ਟੀ ਕੀਤੀ ਸੀ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਕਥਿਤ ਮਾਸਟਰਮਾਈਂਡ ਬਰਾੜ ਨੂੰ ਪੁਲਿਸ ਨੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਹੈ ਅਤੇ ਉਸਨੂੰ ਯਕੀਨੀ ਤੌਰ ‘ਤੇ ਭਾਰਤ ਲਿਆਂਦਾ ਜਾਵੇਗਾ। ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਗੋਲਡੀ ਬਰਾੜ ਬਹੁਤ ਜਲਦ ਪੰਜਾਬ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ। ਪਰ ਗੋਲਡੀ ਬਰਾੜ ਨੇ ਯੂ-ਟਿਊਬ ‘ਤੇ ਇਕ ਪੱਤਰਕਾਰ ਨੂੰ ਦਿੱਤੇ ਕਥਿਤ ਇੰਟਰਵਿਊ ਵਿਚ ਇਨ੍ਹਾਂ ਦਾਅਵਿਆਂ ਦਾ ਖੰਡਨ ਕੀਤਾ। ਇੰਟਰਵਿਊ ਦੀ ਸੱਚਾਈ ਦੀ ਪੁਸ਼ਟੀ ਨਹੀਂ ਹੋ ਸਕੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ