ਵਿਸ਼ਵ ‘ਚ ਕੋਰੋਨਾ ਦੇ 1.56 ਕਰੋੜ ਤੋਂ ਵੱਧ ਮਰੀਜ਼
6.38 ਲੱਖ ਤੋਂ ਵੱਧ ਮੌਤਾਂ
ਬੀਜਿੰਗ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ ਤੇ ਦੁਨੀਆ ਭਰ ‘ਚ ਇਸ ਬਿਮਾਰੀ ਨਾਲ ਹੁਣ ਤੱਕ 1.56 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਤੇ 6,38,352 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਕੋਵਿਡ-19 ਦੇ ਮਾਮਲੇ ‘ਚ ਅਮਰੀਕਾ ਦੁਨੀਆ ਭਰ ‘ਚ ਪਹਿਲੇ, ਬ੍ਰਾਜੀਲ ਦੂਜੇ ਤੇ ਭਾਰਤ ਤੀਜੇ ਸਥਾਨ ‘ਤੇ ਹੈ। ਇਸ ਮਹਾਂਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਮਾਮਲੇ ‘ਚ ਅਮਰੀਕਾ ਪਹਿਲੇ, ਬ੍ਰਾਜੀਲ ਦੂਜੇ ਤੇ ਬ੍ਰਿਟੇਨ ਤੀਜੇ ਸਥਾਨ ‘ਤੇ ਹੈ ਜਦੋਂਕਿ ਭਾਰਤ ‘ਚ ਮ੍ਰਿਤਕਾਂ ਦੀ ਗਿਣਤੀ ਦੇ ਮਾਮਲੇ ‘ਚ ਛੇਵੇਂ ਸਥਾਨ ‘ਤੇ ਹੈ। ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਿਸ਼ਵ ਭਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15,672,841 ਹੋ ਗਈ ਹੈ। ਜਦੋਂਕਿ ਹੁਣ ਤੱਕ ਇਸ ਮਹਾਂਮਾਰੀ ਕਾਰਨ 638,352 ਵਿਅਕਤੀਆਂ ਨੇ ਜਾਨ ਗੁਆਈ ਹੈ।
ਅਮਰੀਕਾ ‘ਚ ਕੋਰੋਨਾ ਨਾਲ ਹੁਣ ਤੱਕ 41,09,603 ਲੋਕ ਪੀੜਤ ਹੋ ਚੁੱਕੇ ਹਨ ਤੇ 1,45,376 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜੀਲ ‘ਚ ਹੁਣ ਤੱਕ 22,87,475 ਵਿਅਕਤੀ ਇਸ ਦੀ ਲਪੇਟ ‘ਚ ਆ ਚੁੱਕੇ ਹਨ ਜਦੋਂਕਿ 85,238 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ