ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਦੁਨੀਆ ਭਰ &#82...

    ਦੁਨੀਆ ਭਰ ‘ਚ ਕੋਵਿਡ-19 ਨਾਲ 10 ਲੱਖ ਤੋਂ ਵੱਧ ਮੌਤਾਂ

    Worldwide Covid

    ਵਿਸ਼ਵ ਭਰ ‘ਚ ਹੁਣ ਤੱਕ 3,32,73,720 ਵਿਅਕਤੀ ਕੋਰੋਨਾ ਦੇ ਸ਼ਿਕਾਰ

    ਵਾਸ਼ਿੰਗਟਨ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਦੁਨੀਆ ‘ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਤੇ ਇਸ ਦੇ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 10 ਲੱਖ ਨੂੰ ਪਾਰ ਕਰ ਗਈ ਹੈ।

    ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਕੋਰੋਨਾ ਨਾਲ ਵਿਸ਼ਵ ਭਰ ‘ਚ ਹੁਣ ਤੱਕ 3,32,73,720 ਵਿਅਕਤੀ ਕੋਰੋਨਾ ਦੇ ਸ਼ਿਕਾਰ ਹੋਏ ਹਨ ਤੇ 10,00,555 ਵਿਅਕਤੀਆਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਨੂੰ 11 ਮਾਰਚ ਨੂੰ ਮਹਾਂਮਾਰੀ ਐਲਾਨਿਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.