ਦੱਖਣੀ ਕੋਰੀਆ ’ਚ ਕੋਰੋਨਾ ਦੇ 10 ਹਜ਼ਾਰ ਤੋਂ ਜਿਆਦਾ ਨਵੇਂ ਮਾਮਲੇ
ਸੋਲ। ਦੱਖਣੀ ਕੋਰੀਆ ਵਿੱਚ ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਸੰਕਰਮਣ ਦੇ 10,059 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਅੱਠ ਮਰੀਜ਼ਾਂ ਦੀ ਮੌਤ ਹੋ ਗਈ ਹੈ। ਕੋਰੀਆ ਰੋਗ ਨਿਯੰਤਰਣ ਅਤੇ ਰੋਕਥਾਮ ਏਜੰਸੀ (ਕੇਡੀਸੀਏ) ਦੇ ਅੰਕੜਿਆਂ ਅਨੁਸਾਰ, ਨਵੇਂ ਕੇਸਾਂ ਨਾਲ ਸੰਕਰਮਿਤਾਂ ਦੀ ਗਿਣਤੀ ਵੱਧ ਕੇ 18389611 ਹੋ ਗਈ ਹੈ। ਇਸ ਦੇ ਨਾਲ ਹੀ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 24,570 ਹੋ ਗਈ ਹੈ। ਨਵੇਂ ਕੇਸਾਂ ਵਿੱਚੋਂ 191 ਵਿਦੇਸ਼ਾਂ ਨਾਲ ਸਬੰਧਤ ਹਨ, ਜਿਨ੍ਹਾਂ ਦੀ ਗਿਣਤੀ 35,762 ਹੋ ਗਈ ਹੈ। ਦ. ਕੋਰੀਆ ’ਚ ਕੋਰੋਨਾ ਦੇ ਮਾਮਲਿਆਂ ’ਚ ਮੌਤ ਦਰ 0.13 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ