ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 13 ਹਜ਼ਾਰ ਤੋਂ ਜ਼ਿਆਦਾ ਮਾਮਲੇ

Coronavirus Sachkahoon

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 13 ਹਜ਼ਾਰ ਤੋਂ ਜ਼ਿਆਦਾ ਮਾਮਲੇ Coronavirus

ਨਵੀਂ ਦਿੱਲੀ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਵਾਇਰਸ (Coronavirus) ਮਹਾਂਮਾਰੀ ਦੇ 13166 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸੇ ਦੇ ਨਾਲ ਕੁੱਲ ਕੇਸਾਂ ਦੀ ਗਿਣਤੀ ਚਾਰ ਕਰੋੜ 28 ਲੱਖ 94 ਹਜ਼ਾਰ 345 ਹੋ ਗਈ ਹੈ। ਇਸੇ ਦੌਰਾਨ ਐਕਟਿਵ ਮਾਮਲੇ 14,124 ਤੋਂ ਘੱਟ ਕੇ ਇੱਕ ਲੱਖ 34 ਹਜ਼ਾਰ 235 ਹੋ ਗਈ ਹੈ। ਇਸ ਦੌਰਾਨ 26,988 ਮਰੀਜਾਂ ਨੇ ਕਰੋਨਾ ਨੂੰ ਮਾਤ ਦਿੱਤੀ, ਜਿੰਨ੍ਹਾਂ ਨੂੰ ਸ਼ਾਮਲ ਕਰਦੇ ਹੋਏ ਹੁਣ ਤੱਕ ਠੀਕ ਹੋ ਚੁੱਕੇ ਮਰੀਜਾਂ ਦੀ ਸੰਖਿਆ ਚਾਰ ਕਰੋੜ 22 ਲੱਖ 46 ਹਜ਼ਾਰ 884 ਹੋ ਗਈ ਹੈ। ਵੀਰਵਾਰ ਅੱਧੀ ਰਾਤ ਤੱਕ ਕਰੋਨਾ ਨਾਲ 302 ਲੋਕਾਂ ਦੀ ਮੌਤ ਹੋਈ ਹੈ ਅਤੇ ਇਸ ਦੇ ਨਾਲ ਕੁੱਲ ਮਿਲਾ ਕੇ ਹੁਣ ਤੱਕ ਪੰਜ ਲੱਖ 13 ਹਜਾਰ 226 ਹੋ ਗਈ ਹੈ। ਇਹ ਸਾਰੇ ਅੰਕੜੇ ਸ਼ੁੱਕਵਾਰ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਜਾਰੀ ਕੀਤੇ ਹਨ।

ਦੇਸ਼ ਵਿੱਚ ਪਿਛਲੇ 24 ਘੰਟੇ ਵਿੱਚ 32,04426 ਕੋਵਿਡ ਟੀਕੇ ਲਗਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ ਸੱਤ ਵਜੇ ਤੱਕ 176 ਕਰੋੜ 86 ਲੱਖ 89 ਹਜ਼ਾਰ 266 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ। ਵਰਤਮਾਨ ਵਿੱਚ ਦੇਸ਼ ਵਿੱਚ ਸਰਗਰਮ ਮਾਲਿਆਂ ਦੀ ਦਰ 0.31 ਪ੍ਰਤੀਸ਼ਤ ਹੈ ਜਦੋਂ ਕਿ ਰਿਕਵਰੀ ਦੀ ਦਰ 98.49 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ ਮੌਤ ਦਰ 1.20 ਫੀਸਦੀ ’ਤੇ ਰਹੀ ਹੈ।

ਕੇਰਲ ਕਰੋਨਾ (Coronavirus) ਦੇ ਸਰਗਰਮ ਮਾਮਲਿਆਂ ਵਿੱਚ ਪਹਿਲੇ ਨੰਬਰ ’ਤੇ ਹੈ ਜਿੱਥੇ ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਾਮਲਿਆਂ ਵਿੱਚ 5679 ਦੀ ਕਮੀਂ ਤੋਂ ਬਾਅਦ ਉਹਨਾਂ ਦੀ ਗਿਣਤੀ ਘੱਟ ਕੇ 42473 ਹੋ ਗਈ ਹੈ। ਇਸ ਦੇ ਨਾਲ ਹੀ 9531 ਲੋਕਾਂ ਦੇ ਠੀਕ ਹੋਣ ਤੋਂ ਬਾਅਦ ਇਸ ਤੋਂ ਛੁੱਟਕਾਰਾ ਪਾਉਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 6380561 ਹੋ ਗਈ ਹੈ, ਜਦੋਂ ਕਿ 52 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 64803 ਹੋ ਗਈ ਹੈ।

ਮਹਾਰਾਸ਼ਟਰ ਕਰੋਨਾ ਦੇ ਸਰਗਰਮ ਮਾਮਲਿਆਂ ਵਿੱਚ ਦੂਜੇ ਨੰਬਰ ’ਤੇ ਹੈ, ਜਿੱਥੇ ਇਸ ਸਮੇਂ ਦੌਰਾਨ ਸਰਗਰਮ ਮਾਮਲੇ 1353 ਤੋਂ ਘੱਟ ਕੇ 14242 ਹੋ ਗਏ ਹਨ। ਇਸ ਦੌਰਾਨ ਸੂਬੇ ’ਚ 2516 ਲੋਕ ਸਿਹਤਮੰਦ ਹੋਏ, ਜਿਸ ਤੋਂ ਬਾਅਦ ਇਸ ਮਹਾਂਮਾਰੀ ਨੂੰ ਹਰਾਉਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 7704733 ਹੋ ਗਈ। ਇਸ ਮਹਾਂਮਾਰੀ ਕਾਰਨ 19 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 143675 ਹੋ ਗਈ ਹੈ।

ਇਸ ਦੇ ਨਾਲ ਹੀ ਇਸ ਸਮੇਂ ਦੌਰਾਨ ਤਾਮਿਲਨਾਡੂ ਵਿੱਚ ਐਕਟਿਵ ਕੇਸ 1342 ਤੋਂ ਘੱਟ ਕੇ 9440 ਰਹਿ ਗਏ ਹਨ। ਇਸ ਦੇ ਨਾਲ ਹੀ 1913 ਲੋਕਾਂ ਦੇ ਠੀਕ ਹੋਣ ਤੋਂ ਬਾਅਦ ਇਸ ਮਹਾਂਮਾਰੀ ਤੋਂ ਮੁਕਤ ਹੋਣ ਵਾਲਿਆਂ ਦੀ ਕੁੱਲ ਗਿਣਤੀ 3400144 ਹੋ ਗਈ ਹੈ, ਜਦੋਂ ਕਿ ਚਾਰ ਵਿਅਕਤੀਆਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 37997 ਹੋ ਗਈ ਹੈ। ਇਸ ਤੋਂ ਬਿਨ੍ਹਾਂ ਕਰਨਾਟਕ ਵਿੱਚ ਐਕਟਿਵ ਕੇਸਾਂ ਦੀ ਗਿਣਤੀ 1123 ਤੋਂ ਘੱਟ ਕੇ 8292 ਰਹਿ ਗਈ ਹੈ। ਇਸ ਦੌਰਾਨ 1692 ਮਰੀਜਾਂ ਦੇ ਠੀਕ ਹੋਣ ਨਾਲ ਇਸ ਮਹਾਂਮਾਰੀ ਨੂੰ ਮਾਤ ਦੇਣ ਵਾਲਿਆਂ ਦੀ ਕੁੱਲ ਗਿਣਤੀ ਵੱਧ ਕੇ 3891110 ਹੋ ਗਈ ਹੈ। ਇਸ ਦੇ ਨਾਲ ਹੀ 19 ਹੋਰ ਮਰੀਜਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 39885 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ