ਦੇਸ਼ ‘ਚ ਕੋਰੋਨਾ ਸੰਕ੍ਰਮਣ ਦੇ 14 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ
ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) Corona ਸੰਕ੍ਰਮਣ ਦੇ 14516 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਬਿਮਾਰੀ ਨਾਲ 375 ਹੋਰ ਲੋਕਾਂ ਦੀ ਮੌਤ ਹੋ ਗਈ ਜਦੋਂਕਿ 9120 ਮਰੀਜ਼ ਰੋਗ ਮੁਕਤ ਵੀ ਹੋਏ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਿਕ ਕੋਰੋਨਾ ਵਾਇਰਸ ਦੇ ਸੰਕਕ੍ਰਮਣ ਦੇ ਨਵੇਂ ਮਾਮਲਿਆਂ ਨਾਲ ਕੁੱਲ ਸੰਕ੍ਰਮਿਤਾਂ ਦੀ ਗਿਣਤੀ ਵਧ ਕੇ 395048 ਹੋ ਗਈ ਹੈ ਅਤੇ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 12948 ਹੋ ਗਈ ਹੈ।
ਦੂਜੇ ਪਾਸੇ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ ਅਤੇ ਹੁਣ ਤੱਕ ਕੁੱਲ 213831 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ‘ਚ ਅਜੇ ਕੋਰੋਨਾ ਵਾਇਰਸ ਦੇ 168269 ਐਕਟਿਵ ਮਾਮਲੇ ਹਨ। ਕੋਰੋਨਾ ਦੀ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਸੰਕ੍ਰਮਣ ਦੇ 3827 ਮਾਮਲੇ ਦਰਜ਼ ਕੀਤੇ ਗਏ ਹਨ ਅਤੇ 142 ਲੋਕਾਂ ਦੀ ਮੌਤ ਹੋਈ। ਇਸ ਦੇ ਨਾਲ ਹੀ ਸੂਬੇ ‘ਚ ਸੰਕ੍ਰਮਿਤਾਂ ਗਿਣਤੀ ਵਧ ਕੇ 124331 ਅਤੇ ਮ੍ਰਿਤਕਾਂ ਦੀ ਗਿਣਤੀ ਵਧ ਕੇ 5893 ਹੋ ਗਈ ਹੈ। ਇਸ ਦੌਰਾਨ ਸੂਬੇ ‘ਚ 1935 ਰੋਗ ਮੁਕਤ ਹੋਏ ਹਨ ਜਿਸ ਤੋਂ ਬਜਅਦ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 62773 ਹੋ ਗਈ ਹੈ।
- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਦੇ ਮਾਮਲੇ ‘ਚ ਤਾਮਿਲਨਾਡੂ ਦੂਜੇ ਸਥਾਨ ‘ਤੇ ਹੈ,
- ਜਿੱਥੇ ਕੁੱਲ ਸੰਕ੍ਰਮਿਤਾਂ ਦੀ ਗਿਣਤੀ ਹੁਣ 54449 ‘ਤੇ ਪਹੁੰਚ ਗਈ ਹੈ
- ਅਤੇ ਹੁਣ ਤੱਕ ਇਸ ਵਾਇਰਸ ਨਾਲ 666 ਲੋਕਾਂ ਦੀ ਮੌਤ ਹੋਈ ਹੈ।
- ਸੂਬੇ ‘ਚ 30271 ਲੋਕਾਂ ਦੇ ਇਲਾਜ਼ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।