ਸਾਡੇ ਨਾਲ ਸ਼ਾਮਲ

Follow us

13.1 C
Chandigarh
Wednesday, January 21, 2026
More
    Home Breaking News ਇੱਕ ਮਹੀਨੇ ਦੌਰ...

    ਇੱਕ ਮਹੀਨੇ ਦੌਰਾਨ ਜਿਲ੍ਹੇ ‘ਚ 1567 ਤੋਂ ਵੱਧ ਨਵੇਂ ਨਸ਼ਾ-ਪੀੜਤ ਮਰੀਜ਼ ਰਜਿਸਟਰਡ

    ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿਚ ਰੱਖਦੇ ਹੋਏ ਓਟ ਕਲੀਨਿਕਾਂ ਤੇ ਨਸ਼ਾ-ਛੁਡਾਊ ਕੇਂਦਰਾਂ ਦੇ ਖੁੱਲਣ ਦਾ ਸਮਾਂ ਸਵੇਰੇ 8 ਵਜੇ ਕੀਤਾ: ਸਿਵਲ ਸਰਜਨ

    ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋ ਨਸ਼ਾ ਛੁਡਾਉ ਕੇਂਦਰਾਂ ਦੇ ਸੰਬਧ ਵਿਚ ਲਏ ਗਏ ਫੈਸਲੇ ਕਾਰਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲਾਏ ਗਏ ਕਰਫਿਊ ਦੌਰਾਨ ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਵੱਡੇ ਪੱਧਰ ‘ਤੇ ਸਫਲਤਾ ਹਾਸਲ ਹੋਈ ਹੈ ਜਿਸ ਤਹਿਤ ਹਜ਼ਾਰਾਂ ਦੀ ਗਿਣਤੀ ਵਿਚ ਨਸ਼ਾ ਪੀੜਤ ਮਰੀਜ਼ਾਂ ਨੇ ਓਟ ਕਲੀਨਿਕਾਂ ਤੇ ਨਸ਼ਾ-ਛੁਡਾਊ ਕੇਂਦਰਾਂ ਦਾ ਰੁੱਖ ਕੀਤਾ ਹੈ।

    ਜਿਸ ਨੂੰ ਦੇਖਦਿਆਂ ਸਿਹਤ ਤੇ ਪਰਿਵਾਰ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਨ੍ਹਾਂ ਓਟ ਕਲੀਨਿਕਾਂ ਤੇ ਕੇਂਦਰਾਂ ਦਾ ਖੁੱਲਣ ਦਾ ਸਮਾਂ ਸਵੇਰੇ 8 ਵਜੇ ਕਰਨ ਅਤੇ ਨਵੀਆਂ ਰਜਿਸਟ੍ਰੇਸ਼ਨਾਂ ਲਈ ਅੱਲਗ ਕਾਊਂਟਰ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਥੇ ਮਰੀਜ਼ਾਂ ਦੀਆਂ ਲੰਮੀਆਂ ਕਤਾਰਾਂ ਨਾ ਲੱਗਣ।

    ਇਸ ਬਾਰੇ ਹੋਰ ਜਾਣਕਾਰੀ ਦਿੰਦੀਆਂ ਸਿਵਲ ਸਰਜਨ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹੇ ‘ਚ ਨਸ਼ਾ-ਛੁਡਾਊ ਮੁਹਿੰਮ ਤਹਿਤ ਸਿਰਫ ਇਕ ਮਹੀਨੇ ਦੌਰਾਨ ਹੀ 1000 ਤੋਂ ਵੱਧ ਦੀ ਗਿਣਤੀ ਵਿੱਚ ਨਵੀਆਂ ਰਜਿਸਟ੍ਰੇਸ਼ਨਾ ਦਰਜ ਕੀਤੀਆਂ ਗਈਆਂ ਹਨ। ਜਿਸ ਨੂੰ ਧਿਆਨ ‘ਚ ਰੱਖਦਿਆਂ ਨਸ਼ਾ-ਪੀੜਤਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਨਵੇਂ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾ ਕੇ ਨਸ਼ਾ-ਮੁਕਤ ਕੀਤਾ ਜਾ ਸਕੇ।

    ਇੱਸ ਮੌਕੇ ‘ਤੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਕਿਹਾ ਕਿ ਨਸ਼ਾ-ਛੁਡਾਊ ਕੇਂਦਰਾਂ ਵਿਚ ਦਵਾਈ ਦੇਣ ਦੌਰਾਨ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ ਅਤੇ ਜੇਕਰ ਜਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੁੰਦੀ ਹੈ ਤਾਂ ਉਹ ਲਾਜ਼ਮੀ ਤੌਰ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।

    ਉਹਨਾਂ ਕਿਹਾ ਕਿ ਨਸ਼ਾ-ਛੁਡਾਊ ਪ੍ਰੋਗਰਾਮ ਦਾ ਮੁੱਖ ਮੰਤਵ ਗੁਮਰਾਹ ਨੋਜਵਾਨਾਂ ਨੂੰ ਮੁੜ ਜ਼ਿੰਦਗੀ ਦੀ ਮੁਖ ਧਾਰਾ ਵਿਚ ਲਿਅਓਣਾ ਹੈ ਅਤੇ ਇਲਾਜ ਮੁਹੱਈਆ ਕਰਵਾ ਕੇ ਸਿਹਤਮੰਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਟੌਲ ਫਰੀ ਹੈਲਪਲਾਈਨ ਨੰਬਰ 104 ‘ਤੇ ਦਿਨ-ਰਾਤ ਡਾਕਟਰੀ ਸੇਵਾਵਾਂ ਸਮੇਤ ਨਸ਼ਾ-ਛੁਡਾਊ ਪ੍ਰੋਗਰਾਮ ਸਬੰਧੀ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।

    ਉਨਾਂ ਦੱਸਿਆ ਕਿ ਇਲਾਜ ਸੇਵਾਵਾਂ ਨਾ ਮਿਲਣ ਦੀ ਸੂਰਤ ਵਿਚ ਮਰੀਜ਼ ਦੇ ਇਲਾਜ ਛੱਡਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਮਰੀਜ਼ ਲਈ ਘਾਤਕ ਵੀ ਹੋ ਸਕਦਾ ਹੈ ਜਿਸ ਲਈ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨ ਤੱਕ ਕਰ ਦਿੱਤੀ ਗਈ ਹੈ ਪਰ ਇਹ ਦਵਾਈ ਕੇਵਲ ਸਾਇਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਜਾਰੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਫਾਜ਼ਿਲਕਾ ਦੇ ਸਿਵਲ ਸਰਜਨ ਨੇ ਅਪੀਲ ਕਰਦੇ ਹੋਏ ਕਿਹਾ ਕਿ ਆਉ ਸਾਰੇ ਮਿਲ ਕੇ ਇਸ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਿਚ ਆਪਣਾ-ਆਪਣਾ ਯੋਗਦਾਨ ਪਾਉਣ ਲਈ ਅੱਗੇ ਆਈਏ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here